ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) – ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਵਲੋੰ ਭਾਰਤ ਦੇ ਚੀਫ ਜਸਟਿਸ ਦੇ ਅਪਮਾਨ ਅਤੇ ਆਈ ਪੀ ਐਸ ਅਧਿਕਾਰੀ ਦੀ ਖ਼ੁਦਕੁਸ਼ੀ ਦੀ ਨਿੰਦਿਆ ਕਰਦਿਆਂ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਪ੍ਰਧਾਨ ਸੰਤ ਨਿਰਮਲ ਦਾਸ ਬਾਬੇਜੌੜੇ, , , ਸੰਤ ਸਰਵਣ ਦਾਸ ਸੀਨੀ.ਮੀਤ ਪ੍ਰਧਾਨ ਅਤੇ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਨੇ ਕਿਹਾ ਕਿ ਇਸ ਤਰਾਂ ਦੀਆਂ ਜਾਤੀਵਾਦੀ , ਵੈਰ ਵਿਰੋਧ ਦੀਆਂ ਘਟਨਾਵਾਂ ਬਹੁਤ ਮੰਦਭਾਗੀਆਂ ਹਨ ਕਿਉਂਕਿ ਇਹ ਮਨੁੱਖ ਅਤੇ ਦੇਸ਼ ਦੀ ਤਰੱਕੀ ਖੁਸ਼ਹਾਲੀ ਵਿਚ ਵੱਡੀਆਂ ਰੁਕਾਵਟਾਂ ਖੜੀਆਂ ਕਰਦੀਆਂ ਹਨ। ਭਾਰਤ ਦੇ ਮਾਨਯੋਗ ਚੀਫ ਜਸਟਿਸ ਦਾ ਅਪਮਾਨ ਕਰਕੇ ਭਾਰਤ ਦੇ ਸੰਵਿਧਾਨ ਦਾ ਅਪਮਾਨ ਕੀਤਾ ਗਿਆ ਹੈ ਜਿਸਨੂੰ ਕਿਸੇ ਵੀ ਕੀਮਤ ਤੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸੰਤਾਂ ਮਹਾਂਪੁਰਸ਼ਾਂ ਨੇ ਆਈ ਪੀ ਐਸ ਅਧਿਕਾਰੀ ਏ ਡੀ ਜੀ ਪੀ ਬਾਈ ਪੂਰਨ ਕੁਮਾਰ ਦੀ ਖ਼ੁਦਕੁਸ਼ੀ ਤੇ ਅਫਸੋਸ ਜਾਹਿਰ ਕਰਦਿਆਂ ਕਿਹਾ ਕਿ ਇਹ ਦੇਸ਼ ਗੁਰੂਆਂ,ਪੀਰਾਂ , ਪੈਗੰਬਰਾਂ ਤੇ ਅਜਾਦੀ ਘੁਲਾਟੀਆਂ ਦਾ ਮਹਾਨ ਦੇਸ਼ ਹੈ ਜਿਥੇ ਅੱਜ ਵੀ ਜਾਤੀ ਨਫਰਤ,ਸ਼ੋਸ਼ਣ ਹੋਣਾ ਬਹੁਤ ਗੰਭੀਰ ਅਤੇ ਚਿੰਤਾਜਨਕ ਵਿਸ਼ਾ ਹੈ ਜਿਸਨੂੰ ਸਰਕਾਰਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਖਤ ਕਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਪੀੜਤ ਪਰਿਵਾਰ ਨੂੰ ਇੰਨਸਾਫ ਦਵਾਉਣਾ ਚਾਹੀਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



