ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਗੁਰੂ ਸਾਹਿਬਾਨ ਦੀ ਬੇਅਦਬੀ ਕਰਨ ਦੇ ਗੰਭੀਰ ਆਰੋਪ ਲਗਾਉਂਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਸਾਹਿਬਾਨਾ ਦੀ ਤਸਵੀਰ ’ਤੇ ਸ਼ਰਾਬ ਦੇ ਛਿੱਟੇ ਪਾਉਣ ਦੀ ਕਥਿਤ ਵੀਡੀਓ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸਿੱਖ ਬਹੁਗਿਣਤੀ ਸੂਬੇ ਦਾ ਮੁੱਖ ਮੰਤਰੀ ਹੋ ਕੇ ਅਜਿਹੀ ਘਿਨੌਣੀ ਹਰਕਤ ਕਰਨ ਬਾਰੇ ਕੋਈ ਪੰਜਾਬੀ ਸੁਪਨੇ ਵਿੱਚ ਵੀ ਨਹੀਂ ਸੋਚ ਸਕਦਾ। ਇਸ ਮੌਕੇ ਐਸ.ਸੀ. ਵਿੰਗ ਦੇ ਕੌਮੀ ਜਨਰਲ ਸਕੱਤਰ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਮੁੱਖ ਮੰਤਰੀ ਦੇ ਬਿਆਨਾਂ ’ਤੇ ਸਵਾਲ ਚੁੱਕਦਿਆਂ ਕਿਹਾ ”ਇੱਕ ਪਾਸੇ ਮੁੱਖ ਮੰਤਰੀ ਕਹਿ ਰਹੇ ਹਨ ਕਿ ਉਹ ਵੀਡੀਓ ਵਿੱਚ ਮੌਜੂਦ ਨਹੀਂ ਹਨ ਅਤੇ ਦੂਜੇ ਪਾਸੇ ਇਸ ਨੂੰ ‘ਏ.ਆਈ.’ (Artificial Intelligence) ਤਕਨੀਕ ਨਾਲ ਬਣਾਈ ਨਕਲੀ ਵੀਡੀਓ ਦੱਸ ਰਹੇ ਹਨ। ਪਰ ਫੋਰੈਂਸਿਕ ਲੈਬ ਦੀ ਰਿਪੋਰਟ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ।”ਉਨ੍ਹਾਂ ਕਿਹਾ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਇਸ ਅਪਮਾਨ ਲਈ ਭਗਵੰਤ ਮਾਨ ਨੂੰ ਕਦੇ ਮੁਆਫ਼ ਨਹੀਂ ਕਰੇਗੀ। ਉਹਨਾਂ ਇਸ ਘਟਨਾ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀ ਮਾਨਸਿਕਤਾ ਵਾਲੇ ਮੁੱਖ ਮੰਤਰੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਤੋਂ ਲਾਂਭੇ ਕਰਕੇ ਸਬਕ ਸਿਖਾਇਆ ਜਾਵੇ। ਅਕਾਲੀ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਨੈਤਿਕਤਾ ਦੇ ਆਧਾਰ ’ਤੇ ਆਪਣੀ ਗੱਦੀ ਛੱਡ ਦੇਣ ਕਿਉਂਕਿ ਉਹ ਇਸ ਪਵਿੱਤਰ ਅਹੁਦੇ ਦੇ ਲਾਇਕ ਨਹੀਂ ਰਹੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



