ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪ੍ਰਾਈਵੇਟ ਸਕੂਲਾਂ ਦੇ ਫੀਸ ਵਧਾਉਣ ’ਤੇ ਲਗਾਈ ਰੋਕ

ਚੰਡੀਗੜ੍ਹ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) -ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੂਬੇ ਭਰ ਦੇ ਪ੍ਰਾਈਵੇਟ ਸਕੂਲਾਂ ’ਤੇ ਫੀਸ ਵਧਾਉਣ ਦੀ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਇੰਨੀ ਮਹਿੰਗੀ ਹੋ ਚੁੱਕੀ ਹੈ ਕਿ ਆਮ ਲੋਕਾਂ ਦੀ ਪਹੁੰਚ ਤੋਂ ਕਿਤੇ ਦੂਰ ਹੋ ਗਈ ਹੈ। ਮਜਬੂਰੀ ਵੱਸ ਮਾਤਾ-ਪਿਤਾ ਬੱਚਿਆਂ ਨੂੰ ਸਕੂਲੋਂ ਹਟਾ ਲੈਂਦੇ ਹਨ ਜਾਂ ਫਿਰ ਕੰਮ ’ਤੇ ਲਗਾ ਦਿੰਦੇ ਹਨ। ਅੱਜ ਇਕ ਵੀਡੀਓ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਨੇ ਦੋ ਵੱਡੇ ਫ਼ੈਸਲੇ ਲਏ ਹਨ। ਇਕ ਤਾਂ ਪ੍ਰਾਈਵੇਟ ਸਕੂਲ ਇਸ ਸਮੈਸਟਰ ਵਿਚ ਇਕ ਵੀ ਰੁਪਇਆ ਫੀਸ ਨਹੀਂ ਵਧਾ ਸਕਣਗੇ।

ਫੀਸ ਵਧਾਉਣ ਦੀ ਪਾਲਿਸੀ ਆਉਣ ਵਾਲੇ ਦਿਨਾਂ ਵਿਚ ਵਿਸਤਾਰ ਸਹਿਤ ਸਕੂਲਾਂ ਨਾਲ ਸਾਂਝੀ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਸਕੂਲ ਪ੍ਰਿੰਸੀਪਲਾਂ ਅਤੇ ਬੱਚਿਆਂ ਦੇ ਮਾਪਿਆਂ ਨਾਲ ਮਿਲ ਕੇ ਇਹ ਪਾਲਿਸੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਕੋਈ ਵੀ ਸਕੂਲ ਵਰਦੀ ਅਤੇ ਕਿਤਾਬਾਂ ਦੀ ਖਰੀਦ ਲਈ ਕਿਸੇ ਖਾਸ ਦੁਕਾਨ ਦਾ ਪਤਾ ਨਹੀਂ ਦੱਸ ਸਕੇਗਾ। ਉਸ ਇਲਾਕੇ ਦੀਆਂ ਸਾਰੀਆਂ ਦੁਕਾਨਾਂ ਵਿਚ ਇਹ ਸਮਾਨ ਮਿਲੇਗਾ। ਇਹ ਮਾਤਾ-ਪਿਤਾ ਦੀ ਮਰਜ਼ੀ ਹੈ ਕਿ ਉਹ ਕਿਸ ਦੁਕਾਨ ਤੋਂ ਵਰਦੀ ਜਾਂ ਕਿਤਾਬਾਂ ਖਰੀਦਣੀਆਂ ਚਾਹੁੰਦੇ ਹਨ। ਇਹ ਸਕੂਲ ਨੂੰ ਨਿਸ਼ਚਿਤ ਕਰਨਾ ਹੋਵੇਗਾ ਕਿ ਉਕਤ ਸਕੂਲ ਦੀ ਵਰਦੀ ਅਤੇ ਕਿਤਾਬਾਂ ਸਾਰੀਆਂ ਦੁਕਾਨਾਂ ’ਤੇ ਉਪਲੱਬਧ ਹੋਣ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਿੱਠੜਾ ਕਾਲਜ ਵਿਖੇ ਵਿਸ਼ਵ ਰੰਗਮੰਚ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ
Next articleਬਿਮਸਟੈਕ ਦੇਸ਼ਾਂ ਵਿਚਾਲੇ ਸਹਿਯੋਗ ਸਮੇਂ ਦੀ ਲੋੜ: ਮੋਦੀ