ਰਾਹੋਂ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੀਆਂ ਦਲਿਤ ਅਤੇ ਪੱਛੜੇ ਵਰਗਾਂ ਦੀਆਂ 27 ਮੁਲਾਜਮ, ਮਜ਼ਦੂਰ ਅਤੇ ਸਮਾਜਿਕ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਸੂਬਾ ਕੋਆਰਡੀਨੇਟਰ ਜਸਬੀਰ ਸਿੰਘ ਪਾਲ ਦੀ ਪ੍ਰਧਾਨਗੀ ਹੇਠ 6 ਦਿਸੰਬਰ 2025 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਅਤੇ ਘਿਰਾਓ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਕਮੇਟੀ ਦੇ ਸੂਬਾਈ ਮੀਡੀਆ ਇੰਚਾਰਜ ਬਲਦੇਵ ਭਾਰਤੀ ਸਟੇਟ ਐਵਾਰਡੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਦਾ ਜ਼ਬਰਦਸਤ ਘਿਰਾਓ ਹੁਣ 4 ਜਨਵਰੀ 2026 ਨੂੰ ਹੋਵੇਗਾ।ਬਲਦੇਵ ਭਾਰਤੀ ਨੇ ਦੱਸਿਆ ਕਿ ਕਮੇਟੀ ਦੇ ਨੁਮਾਇੰਦਿਆਂ ਨਾਲ 22 ਦਸੰਬਰ 2022 ਨੂੰ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੇ ਫੈਸਲੇ ਅਨੁਸਾਰ ਸ੍ਰੀ ਰਮੇਸ਼ ਕੁਮਾਰ ਗੈਂਟਾ ਵਧੀਕ ਮੁੱਖ ਸਕੱਤਰ ਦੀ ਅਗਵਾਈ ਵਿੱਚ ਸਮੂਹ ਵਿਭਾਗਾਂ ਦੇ ਪ੍ਰਿੰਸੀਪਲ ਸਕੱਤਰਾਂ ਵੱਲੋ ਕਮੇਟੀ ਦੇ 30 ਸੂਤਰੀ ਮੰਗ ਪੱਤਰ ਅਧਾਰਤ ਤਿਆਰ ਕੀਤੀ ਗਈ 256 ਸਫਿਆਂ ਦੀ ਰਿਪੋਰਟ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾਂ ਨੂੰ 16 ਅਗਸਤ 2023 ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੌਂਪ ਦਿੱਤੀ ਗਈ ਸੀ। ਪਰ ਪੰਜਾਬ ਸਰਕਾਰ ਇਸ ਰਿਪੋਰਟ ਲਾਗੂ ਕਰਨ ਦੀ ਗੱਲ ਤਾਂ ਦੂਰ ਇਸ ਨੂੰ ਜਨਤਕ ਕਰਨ ਤੋਂ ਘੇਸਲ ਵੱਟੀ ਬੈਠੀ ਹੈ। ਬਲਦੇਵ ਭਾਰਤੀ ਨੇ ਦੱਸਿਆ ਕਿ 4 ਜਨਵਰੀ ਨੂੰ ਹੋਣ ਵਾਲੇ ਇਸ ਰੋਸ ਪ੍ਰਦਰਸ਼ਨ ਅਤੇ ਜ਼ਬਰਦਸਤ ਘਿਰਾਓ ਵਿੱਚ ਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਐੱਨ ਐੱਲ ਓ) ਦੇ ਵਲੰਟੀਅਰਾਂ ਵਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



