ਮੁੱਖ ਮੰਤਰੀ ਚੰਨੀ ਸਭ ਤੋਂ ਵੱਡਾ ਰੇਤ ਮਾਫੀਆ: ਸੁਖਬੀਰ

ਸੁਨਾਮ ਊਧਮ ਸਿੰਘ ਵਾਲਾ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਸੁਨਾਮ ਤੋਂ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲਿਆ।

ਸ਼ਹਿਰ ਦੀ ਅਨਾਜ ਮੰਡੀ ਵਿੱਚ ਹੋਈ ਰੈਲੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਵਿਧਾਇਕਾਂ ਵੱਲੋਂ ਰੇਤ ਮਾਫੀਆ, ਡਰੱਗ ਮਾਫੀਆ ਤੇ ਸ਼ਰਾਬ ਮਾਫੀਆ ਰਾਹੀਂ ਸੂਬੇ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਸਭ ਤੋਂ ਵੱਡਾ ਰੇਤ ਮਾਫੀਆ ਗਰਦਾਨਿਆ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਦੇ ਲੋਕਾਂ ਨੂੰ ਬਚ ਕੇ ਰਹਿਣ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਭਰਮਾ ਕੇ ਪੰਜਾਬ ’ਤੇ ਆਪਣਾ ਕਬਜ਼ਾ ਕਰਨਾ ਚਾਹੁੰਦਾ ਹੈ ਪਰ ਉਨ੍ਹਾਂ ਦਾ ਸੁਫਨਾ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਹਲਕਾ ਵਾਸੀਆਂ ਨੂੰ ਬਲਦੇਵ ਸਿੰਘ ਮਾਨ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕਰਦਿਆਂ ਆਪਣੀ ਸਰਕਾਰ ਬਣਨ ਉਤੇ ਸੁਨਾਮ ਵਿਚ ਮੈਡੀਕਲ ਕਾਲਜ ਖੋਲ੍ਹਣ ਦੇ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀਆਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਦਾ ਐਲਾਨ ਵੀ ਕੀਤਾ।

ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਵਿਨਰਜੀਤ ਸਿੰਘ ਗੋਲਡੀ ਹਾਜ਼ਰ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੱਖ ਮੰਤਰੀ ਵੱਲੋਂ ਵਡਾਲਾ ਭਿੱਟੇਵੱਢ ਸਕੂਲ ਦਾ ਅਚਨਚੇਤ ਦੌਰਾ
Next articleਅਕਾਲੀ-ਬਸਪਾ ਸਰਕਾਰ ਬਣਨ ’ਤੇ ਟਿਊਬਵੈੱਲ ਕੁਨੈਕਸ਼ਨ ਦੇਣ ਦਾ ਦਾਅਵਾ