ਮੋਰਿੰਡਾ, (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)-ਸਿਹਤ ਅਤੇ ਪ੍ਰੀਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਘਰ ਘਰ ਪਹੁੰਚਾਉਣ ਲਈ ਮੈਗਾ ਕੈਂਪ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਕਮਿਊਨਟੀ ਸੈਂਟਰ ਮੋਰਿੰਡਾ ਵਿਖੇ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪ੍ਰੀਤ ਸਿੰਘ ਕਲਸੀ ਨੇ ਦੱਸਿਆ ਕਿ ਇਹ ਕੈਂਪ ਐਸ ਡੀ ਐਮ ਮੋਰਿੰਡਾ ਚੇਤਨ ਬੰਗੜ ਦੀ ਦੇਖ ਰੇਖ ਹੇਠ ਲਗਾਇਆ ਗਿਆ। ਇਸ ਕੈਂਪ ਦੌਰਾਨ ਤਹਿਸੀਲਦਾਰ ਮੋਰਿੰਡਾ ਸੁਰਿੰਦਰ ਪਾਲ ਸਿੰਘ, ਕਾਰਜ ਸਾਧਕ ਅਫਸਰ ਮੋਰਿੰਡਾ ਰਵੀ ਜਿੰਦਲ, ਸੀਨੀਅਰ ਮੈਡੀਕਲ ਅਫ਼ਸਰ ਮੋਰਿੰਡਾ ਪਰਮਿੰਦਰ ਸਿੰਘ ਆਦਿ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ । ਕੈਂਪ ਦੌਰਾਨ 400 ਦੇ ਕਰੀਬ ਲੋਕਾਂ ਦੇ 10 ਲੱਖ ਰੁਪਏ ਵਾਲੇ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ। ਇਸ ਮੌਕੇ ਹਾਜ਼ਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਨੇ ਦੱਸਿਆ ਕਿ ਇਹ ਮੈਗਾ ਕੈਂਪ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦੇ ਮੁਫ਼ਤ ਇਲਾਜ ਸਬੰਧੀ ਕਾਰਡ ਯਕੀਨੀ ਬਣਾਉਣ ਲਈ ਲਗਾਇਆ ਗਿਆ। ਇਸ ਕਾਰਡ ਤੇ ਇਕ ਪ੍ਰੀਵਾਰ ਦਾ ਇਕ ਸਾਲ ਲਈ 10 ਲੱਖ ਰੁਪਏ ਦਾ ਨਗਦ ਰਹਿਤ ਇਲਾਜ ਮੁਫ਼ਤ ਹੋਵੇਗਾ। ਇਹ ਕਾਰਡ ਸਾਰੇ ਸਰਕਾਰੀ ਹਸਪਤਾਲਾਂ ਅਤੇ ਨਿਜੀ ਪੈਨਲ ਨਾਲ ਸਾਰੇ ਹਸਪਤਾਲਾਂ ਵਿਚ ਲਾਗੂ ਹੋਣਗੇ। ਉਹਨਾਂ ਦੱਸਿਆ ਕਿ ਇਹ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਪ੍ਰਧਾਨ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਕੀਤੇ ਵਾਅਦੇ, ਗਰੰਟੀਆ ਪੂਰੇ ਕਰ ਦਿੱਤੇ ਹਨ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੋਂ ਖੁਸ਼ ਨਜ਼ਰ ਆ ਰਹੇ ਹਨ। ਇਸ ਲਈ ਪੰਜਾਬ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੂਬਾਈ ਜਥੇਬੰਦਕ ਸਕੱਤਰ ਨਿਰਮਲਪ੍ਰੀਤ ਸਿੰਘ ਮਿਹਰਵਾਨ, ਬਲਾਕ ਪ੍ਰਧਾਨ ਮਨਜੀਤ ਕੌਰ, ਮਨਿੰਦਰ ਕੌਰ, ਹਰਜਿੰਦਰ ਸਿੰਘ ਸੰਜੂ, ਚਰਨਜੀਤ ਕੌਰ, ਪਰਮਜੀਤ ਕੌਰ, ਜਸਪ੍ਰੀਤ ਸਿੰਘ ਕਲਸੀ, ਸੁਪਰਡੈਂਟ ਵਿਨੈ ਕੁਮਾਰ ਸਮੇਤ ਕਈ ਹੋਰ ਅਧਿਕਾਰੀ ਅਤੇ ਅਨੇਕਾਂ ਪਤਵੰਤੇ ਸੱਜਣ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



