ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੀ ਨੁਹਾਰ ਬਦਲਣ ਲਈ ‘ਮੁੱਖ ਮੰਤਰੀ ਰੋਸ਼ਨ ਪੰਜਾਬ ਯੋਜਨਾ’ ਦਾ ਆਗਾਜ਼ ਕੀਤਾ ਗਿਆ ਹੈ। ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਦੱਸਿਆ ਕਿ ਪਿਛਲੇ 70 ਸਾਲਾਂ ਵਿੱਚ ਸਿਰਫ਼ 1.14 ਲੱਖ ਲਾਈਟਾਂ ਲੱਗੀਆਂ ਹਨ, ਜਦਕਿ ਮਾਨ ਸਰਕਾਰ ਹੁਣ ਇਕੱਠੀਆਂ 3 ਲੱਖ ਤੋਂ ਵੱਧ ਸੋਲਰ ਲਾਈਟਾਂ ਲਗਾਉਣ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪੰਚਾਇਤਾਂ ‘ਤੇ ਪੈਣ ਵਾਲਾ ਆਰਥਿਕ ਬੋਝ ਘਟੇਗਾ ਅਤੇ ਪਿੰਡਾਂ ਦੀਆਂ ਗਲੀਆਂ ਸ਼ਹਿਰਾਂ ਵਾਂਗ ਰੁਸ਼ਨਾਉਣਗੀਆਂ। ਇਸ ਤੋਂ ਇਲਾਵਾ ਸਰਕਾਰ ਵੱਲੋਂ ਹਰ ਘਰ ਨੂੰ 10 ਲੱਖ ਤੱਕ ਦੀ ਹੈਲਥ ਕਵਰੇਜ ਅਤੇ ਮਹਿਲਾਵਾਂ ਲਈ ਵਿੱਤੀ ਸਹਾਇਤਾ ਵਰਗੇ ਹੋਰ ਵੀ ਕਈ ਅਹਿਮ ਫੈਸਲੇ ਲਏ ਗਏ ਹਨ।ਪਹਿਲਾਂ ਪੰਚਾਇਤਾਂ ਨੂੰ 70% ਹਿੱਸਾ ਦੇਣਾ ਪੈਂਦਾ ਸੀ, ਪਰ ਹੁਣ ਸਰਕਾਰ 70% ਖਰਚਾ ਕਰੇਗੀ ਅਤੇ ਪੰਚਾਇਤਾਂ ਨੂੰ ਸਿਰਫ਼ 30% ਹਿੱਸਾ ਦੇਣਾ ਹੋਵੇਗਾ।ਸੂਬੇ ਦੇ ਲਗਭਗ 11,500 ਤੋਂ 13,000 ਪਿੰਡਾਂ ਵਿੱਚ 3 ਲੱਖ ਤੋਂ ਵੱਧ ਸੋਲਰ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਹਰੇਕ ਪਿੰਡ ਵਿੱਚ ਘੱਟੋ-ਘੱਟ 27 ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਰਾਤ ਸਮੇਂ ਸੁਰੱਖਿਆ ਵਧੇਗੀ, ਸਰਕਾਰ ਨਾ ਸਿਰਫ਼ ਲਾਈਟਾਂ ਲਗਾਏਗੀ, ਬਲਕਿ ਇਹਨਾਂ ਦੀ ਰੱਖ-ਰਖਾਅ ਦੀ ਜ਼ਿੰਮੇਵਾਰੀ ਵੀ ਖੁਦ ਲਵੇਗੀ।ਇਸ ਪ੍ਰੋਜੈਕਟ ਲਈ ਪੇਡਾ ਨੋਡਲ ਏਜੰਸੀ ਵਜੋਂ ਕੰਮ ਕਰੇਗੀl ਸਤਨਾਮ ਜਲਾਲਪੁਰ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦਾ ਇਸ ਫੈਸਲੇ ਲਈ ਧੰਨਵਾਦ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



