HOME ਮੁੱਖ ਮੰਤਰੀ ਸਿਹਤ ਯੋਜਨਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਸਾਬਤ ਹੋ ਰਹੀ...

ਮੁੱਖ ਮੰਤਰੀ ਸਿਹਤ ਯੋਜਨਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਸਾਬਤ ਹੋ ਰਹੀ ਹੈ ਵਰਦਾਨ: ਬ੍ਰਿਗੇਡੀਅਰ ਰਾਜ ਕੁਮਾਰ

2
ਬ੍ਰਿਗੇਡੀਅਰ ਰਾਜ ਕੁਮਾਰ
– 10 ਲੱਖ ਰੁਪਏ ਵਾਲੇ ਸਿਹਤ ਕਾਰਡ ਦੇ ਲਾਭਪਾਤਰੀਆਂ ਦੀ ਗਿਣਤੀ ਪਹੁੰਚੀ 2.5 ਲੱਖ ਦੇ ਨੇੜੇ
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) :ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਅਤੇ ਹਲਕਾ ਬਲਾਚੌਰ ਦੇ ਸੀਨੀਅਰ ਆਗੂ ਬ੍ਰਿਗੇਡੀਅਰ ਰਾਜ ਕੁਮਾਰ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਗਰੀਬ, ਮੱਧਵਰਗੀ ਅਤੇ ਲੋੜਵੰਦ ਪਰਿਵਾਰਾਂ ਲਈ ਇੱਕ ਵੱਡਾ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਮਿਲਣ ਵਾਲੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਕਾਰਡਾਂ ਨੇ ਆਮ ਲੋਕਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਵੱਡੀ ਰਾਹਤ ਦਿੱਤੀ ਹੈ, ਜਿਸ ਸਦਕਾ ਹੁਣ ਤੱਕ ਇਸ ਯੋਜਨਾ ਦੇ ਲਾਭਪਾਤਰੀਆਂ ਦੀ ਕੁੱਲ ਗਿਣਤੀ 2.5 ਲੱਖ ਦੇ ਬਹੁਤ ਨੇੜੇ ਪਹੁੰਚ ਚੁੱਕੀ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਅਧਿਕਾਰਤ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਇਤਿਹਾਸਕ ਯੋਜਨਾ ਦੇ ਤਹਿਤ ਹੁਣ ਤੱਕ ਸੂਬੇ ਦੇ 2,42,917 ਮਰੀਜ਼ਾਂ ਨੇ ਹਸਪਤਾਲਾਂ ਵਿੱਚ ਬਿਨਾਂ ਕੋਈ ਪੈਸਾ ਦਿੱਤੇ ਪੂਰੀ ਤਰ੍ਹਾਂ ਕੈਸ਼ਲੈੱਸ ਇਲਾਜ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਗੰਭੀਰ ਅਤੇ ਆਮ ਬਿਮਾਰੀਆਂ ਤੋਂ ਪੀੜਤ 4,79,602 ਲੋਕਾਂ ਨੇ ਮੁਫ਼ਤ ਇਲਾਜ ਸਹੂਲਤਾਂ ਦਾ ਸਿੱਧਾ ਲਾਭ ਉਠਾਇਆ ਹੈ। ਸਰਕਾਰ ਵੱਲੋਂ ਜਨਤਾ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਹੁਣ ਤੱਕ ਕੁੱਲ 852 ਕਰੋੜ ਰੁਪਏ ਦੀ ਭਾਰੀ ਲਾਗਤ ਦਾ ਇਲਾਜ ਆਮ ਲੋਕਾਂ ਨੂੰ ਬਿਲਕੁਲ ਮੁਫ਼ਤ ਮੁਹੱਈਆ ਕਰਵਾਇਆ ਜਾ ਚੁੱਕਾ ਹੈ, ਜਿਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਖੁਦ ਚੁੱਕਿਆ ਹੈ। ਅਖੀਰ ਵਿੱਚ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਹਲਕਾ ਬਲਾਚੌਰ ਸਮੇਤ ਪੂਰੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਯੋਜਨਾ ਬਾਰੇ ਵੱਧ ਤੋਂ ਵੱਧ ਜਾਗਰੂਕ ਹੋਣ ਅਤੇ ਆਪਣੇ ਸਿਹਤ ਕਾਰਡ ਬਣਵਾ ਕੇ ਇਸ ਮੁਫ਼ਤ ਇਲਾਜ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਇੱਕ ਨਾਗਰਿਕ ਤੱਕ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣਾ ਹੈ, ਤਾਂ ਜੋ ਪੈਸੇ ਦੀ ਕਮੀ ਕਾਰਨ ਕੋਈ ਵੀ ਵਿਅਕਤੀ ਇਲਾਜ ਤੋਂ ਵਾਂਝਾ ਨਾ ਰਹੇ ਅਤੇ ਇੱਕ ਤੰਦਰੁਸਤ ਤੇ ਰੰਗਲੇ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕਾਠਗੜ੍ਹ ਪੁਲਿਸ ਵੱਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
Next articleਨਵਾਂਸ਼ਹਿਰ ਦੇ ਪਿੰਡ ਛੋਕਰਾਂ ਵਿਖੇ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ; ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਭਰੀ ਹਾਜ਼ਰੀ, ਗੱਦੀ ਨਸ਼ੀਨ ਬਲਦੇਵ ਮਾਹੀ ਵੱਲੋਂ ਕੀਤਾ ਵਿਸ਼ੇਸ਼ ਸਨਮਾਨ