ਪੰਜਾਬ ਸਰਕਾਰ ਦੇ ₹10 ਲੱਖ ਦੇ ਬੀਮੇ ‘ਤੇ “ਆਪ” ਪਰਚੀ ਸਿਸਟਮ’ ਦਾ ਪਹਿਰਾ!” -ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ *
ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਅੱਜ ਜਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੱਗੂਪੁਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਾਰੇ ਕਾਂਗਰਸ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਸਿਰਫ “ਆਮ ਆਦਮੀ ਪਾਰਟੀ” ਵੱਲੋਂ ਆਪਣਿਆਂ ਨੂੰ ਫਾਇਦਾ ਪਹੁੰਚਾ ਰਹੀ ਹੈ। ਜਿਸ ਨਾਲ ਇਹ ਸਕੀਮ ਹੁਣ ਵਿਵਾਦਾਂ ਦੇ ਘੇਰੇ ਵਿੱਚ ਆਉਂਦੀ ਨਜ਼ਰ ਆ ਰਹੀ ਹੈ। ਤਾਜ਼ਾ ਮਾਮਲਾ ਪਿੰਡਾਂ ਦੇ ਕਾਮਨ ਸਰਵਿਸ ਸੈਂਟਰ ਤੋਂ ਸਾਹਮਣੇ ਆਇਆ ਹੈ, ਜਿੱਥੇ ਆਮ ਜਨਤਾ ਨੇ ਦੋਸ਼ ਲਾਇਆ ਹੈ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸਿਆਸੀ ਰੰਗਤ ਦੇ ਦਿੱਤੀ ਗਈ ਹੈ। ਅਜੇ ਮੰਗੂਪੁਰ ਦਾ ਕਹਿਣਾ ਹੈ ਕਿ ਕਾਮਨ ਸਰਵਿਸ ਸੈਂਟਰਾਂ ਨੂੰ ਕਥਿਤ ਤੌਰ ‘ਤੇ ਅਜਿਹੇ ਨਿਰਦੇਸ਼ ਦਿੱਤੇ ਗਏ ਹਨ ਕਿ ਲਾਭਪਾਤਰੀਆਂ ਦੇ ਕਾਰਡ ਕੇਵਲ ਤਾਂ ਹੀ ਬਣਾਏ ਜਾਣ ਜੇਕਰ ਉਹਨਾਂ ਕੋਲ ਆਮ ਆਦਮੀ ਪਾਰਟੀ ਦੇ ਕੋਆਰਡੀਨੇਟਰਾਂ ਦੁਆਰਾ ਦਿੱਤੀ ਗਈ ‘ਸਲਿਪ’ ਹੋਵੇਗੀ। ਲੋਕਾਂ ਦਾ ਸਵਾਲ ਹੈ ਕਿ ਜੇਕਰ ਇਹ ਸਕੀਮ ਸਾਰੇ ਪੰਜਾਬੀਆਂ ਲਈ ਹੈ, ਤਾਂ ਵਿਚੋਲਗਿਰੀ ਲਈ ਪਾਰਟੀ ਵਰਕਰਾਂ ਨੂੰ ਕਿਉਂ ਰੱਖਿਆ ਗਿਆ ਹੈ? ਕੀ ਸਰਕਾਰੀ ਸੈਂਟਰਾਂ ਵਿੱਚ ਆਮ ਨਾਗਰਿਕ ਸਿੱਧਾ ਜਾ ਕੇ ਆਪਣਾ ਹੱਕ ਨਹੀਂ ਲੈ ਸਕਦੈ? ਕੀ ਇਹ ਸਿਰਫ਼ ‘ਆਮ ਆਦਮੀ ਪਾਰਟੀ’ ਦੇ ਵਰਕਰਾਂ ਨੂੰ ਖੁਸ਼ ਕਰਨ ਦੀ ਸਕੀਮ ਹੈ? ਇਹ ਮੁੱਦਾ ਚੁੱਕਦਿਆਂ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜੇਕਰ ਸਰਕਾਰ ਵਾਕਈ ਲੋਕਾਂ ਦਾ ਭਲਾ ਚਾਹੁੰਦੀ ਹੈ, ਤਾਂ ਸਰਵਿਸ ਸੈਂਟਰਾਂ ਨੂੰ ਖੁੱਲ੍ਹ ਦਿੱਤੀ ਜਾਵੇ ਕਿ ਉਹ ਹਰ ਉਸ ਵਿਅਕਤੀ ਦਾ ਕਾਰਡ ਬਣਾਉਣ ਜੋ ਪੰਜਾਬ ਦਾ ਵਸਨੀਕ ਹੈ। ਪੱਖਪਾਤੀ ਵਤੀਰੇ ਕਾਰਨ ਨਾ ਸਿਰਫ਼ ਆਮ ਲੋਕਾਂ ਵਿੱਚ ਰੋਸ ਹੈ, ਸਗੋਂ ਸਰਕਾਰ ਦੇ ‘ਬਦਲਾਅ’ ਦੇ ਦਾਅਵਿਆਂ ‘ਤੇ ਵੀ ਸਵਾਲੀਆ ਨਿਸ਼ਾਨ ਲੱਗ ਰਿਹਾ ਹੈ। ਅਜੇ ਮੰਗੂਪੁਰ ਵੱਲੋਂ ਇਸ ਸਕੀਮ ਨੂੰ ਸਿਰਫ ਲੋਕਾਂ ਨੂੰ ਭਰਮਾਉਣ ਲਈ ਵੋਟਾਂ ਤੋਂ ਪਹਿਲਾਂ ਖੇਡਿਆ ਜਾਣ ਵਾਲਾ ਇੱਕ ਪ੍ਰੋਪਗਾਂਡਾ ਦੱਸਿਆ ਗਿਆ ਅਤੇ ਕਿਹਾ ਗਿਆ ਕਿ ਪੰਜਾਬ ਦੇ ਲੋਕ ਬਹੁਤ ਸਿਆਣੇ ਹਨ ਉਹ ਹੁਣ ਇਨ੍ਹਾਂ ਲਾਰਿਆਂ ਵਿੱਚ ਆਉਣ ਵਾਲੇ ਨਹੀਂ। ਆਪ ਸਰਕਾਰ ਇਸ ਸਕੀਮ ਦੀ ਸਿਰਫ ਲੋਕ ਹਿਤ ਲ਼ਈ ਵਰਤੋਂ ਕਰੇ ਆਪਣੀਆਂ ਜੇਬਾਂ ਭਰਨ ਲਈ ਨਹੀਂ। ਪ੍ਰੈੱਸ ਕਾਨਫਰੰਸ ਦੌਰਾਨ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਰਾਜਿੰਦਰ ਸਿੰਘ ਸ਼ਿੰਦੀ ਦਫ਼ਤਰ ਸਕੱਤਰ ਡੀ.ਸੀ.ਸੀ., ਜਿੰਦਰ ਕੁਮਾਰ ਪ੍ਰਧਾਨ ਐਸ.ਸੀ. ਸੈੱਲ ਬਲਾਚੌਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



