HOME *ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਖੱਟਕੜ ਕਲਾਂ ਤੋ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂ...

*ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਖੱਟਕੜ ਕਲਾਂ ਤੋ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂ ਬੱਸਾਂ ਰਾਹੀਂ ਰਵਾਨਾ*

*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾ ਲਈ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ* 
*ਸ਼ਰਧਾਲੂਆਂ ਦੇ ਠਹਿਰਣ, ਖਾਣਾ, ਮੈਡੀਕਲ ਇਲਾਜ ਆਦਿ ਦੇ ਸਾਰੇ ਢੁੱਕਵੇਂ ਪ੍ਰਬੰਧ* 
ਨਵਾਂਸ਼ਹਿਰ/ਬੰਗਾ, ਬਲਾਚੌਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆ ਬੰਗਾ, ਬਲਾਚੌਰ ਅਤੇ ਨਵਾਂਸ਼ਹਿਰ ਤੋਂ ਕੁੱਲ ਤਿੰਨ ਬੱਸਾਂ ਰਾਹੀਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਖੱਟਕੜ ਕਲਾਂ ਤੋ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਵਿਧਾਇਕ ਹਲਕਾ ਬੰਗਾ ਸੁਖਵਿੰਦਰ ਕੁਮਾਰ ਸੁੱਖੀ, ਚੇਅਰਮੈਨ ਨਗਰ ਸੁਧਾਰ ਟਰਸਟ ਸਤਨਾਮ ਸਿੰਘ ਜਲਵਾਹਾ, ਵਾਇਸ ਚੇਅਰਮੈਨ ਐਸ ਸੀ ਕਮਿਸ਼ਨ ਹਰਜੋਤ ਲੋਟੀਆ, ਐਸ ਡੀ ਐਮ ਨਵਾਂਸ਼ਹਿਰ ਅਨਮਜਯੋਤ ਕੌਰ, ਐਸ. ਡੀ. ਐਮ ਬੰਗਾ ਵਿਪਨ ਭੰਡਾਰੀ ਅਤੇ ਤਰੁਣ ਅਰੋੜਾ ਸਟੇਟ ਸੈਕਟਰੀ ਆਮ ਆਦਮੀ ਪਾਰਟੀ ਇੰਚਾਰਜ ਦੁਆਬਾ ਜੋਨ ਤੋਂ ਇਲਾਵਾ ਸ਼ਰਧਾਲੂ ਹਾਜ਼ਰ ਸਨl ਵਿਧਾਇਕ ਹਲਕਾ ਬੰਗਾ ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਖੱਟਕੜ ਕਲਾਂ ਤੋਂ ਕੁੱਲ ਤਿੰਨ ਬੱਸਾਂ ਹਲਕੇ ਦੇ ਸ਼ਰਧਾਲੂਆਂ ਨੂੰ ਵੱਖ ਵੱਖ ਧਾਰਮਿਕ ਅਸਥਾਨਾ ਦੇ ਦਰਸ਼ਨਾ ਲਈ ਰਵਾਨਾ ਹੋਈ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਭੇਜੀ ਗਈ ਹੈ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ।ਚੇਅਰਮੈਨ ਨਗਰ ਸੁਧਾਰ ਟਰਸਟ ਸਤਨਾਮ ਸਿੰਘ ਜਲਵਾਹਾ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਜੁਰਗਾਂ ਨੂੰ ਤੀਰਥ ਯਾਤਰਾਂ ‘ਤੇ ਲਿਜਾਉਣ ਬਹੁਤ ਵਧੀਆ ਕਾਰਜ ਹੈ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਜੋ ਅੱਜ ਇੱਥੋ ਖਟਕੜ ਕਲਾਂ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਰਵਾਨਾ ਹੋਏ ਹਨ, ਉਨ੍ਹਾਂ ਲਈ ਪੰਜਾਬ ਸਰਕਾਰ ਵੱਲੋਂ ਖਾਣਾ, ਮੈਡੀਕਲ ਸਹੂਲਤ, ਰਹਿਣ ਆਦਿ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਵੀ ਦਿਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਸ਼੍ਰੀ ਦਰਬਾਰ ਸਾਹਿਬ, ਰਾਮ ਤੀਰਥ ਮੰਦਿਰ, ਬਾਘਾ ਬਾਰਡਰ, ਜਲ੍ਹਿਆਵਾਲਾ ਬਾਗ ਆਦਿ ਥਾਂਵਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਤਿੰਨ ਦੀ ਹੋਵੇਗੀ, ਜਿੱਥੇ ਯਾਤਰਾ ਦੇ ਰਾਤ ਦੇ ਠਹਿਰਣ ਤੇ ਖਾਣੇ ਆਦਿ ਦੇ ਸਾਰੇ ਪ੍ਰਬੰਧ ਹੋਣਗੇ। ਉਨ੍ਹਾਂ ਦੱਸਿਆ ਕਿ ਹਲਕੇ ਵਿਚੋਂ ਹਰ ਤੀਸਰੇ ਦਿਨ ਬੱਸ ਸ਼ਰਧਾਲੂਆਂ ਨੂੰ ਲੈ ਕੇ ਯਾਤਰਾ ਲਈ ਰਵਾਨਾ ਹੋਵੇਗੀ।ਖੱਟਕੜ ਕਲਾਂ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਦੇ ਸ਼ਰਧਾਲੂਆਂ ਨੇ ਦੱਸਿਆ ਕਿ ਜੀਵਨ ਦੇ ਜਰੂਰੀ ਰੁਝੇਵਿਆ ਕਾਰਨ ਜਾਂ ਆਰਥਿਕ ਹਲਾਤਾ ਕਾਰਨ ਅਸੀ ਦੂਰ ਦੂਰਾਂਡੇ ਦੇ ਧਾਰਮਿਕ ਅਸਥਾਨਾ ਦੇ ਦਰਸ਼ਨਾ ਤੋਂ ਵਾਝੇ ਰਹੇ ਹਾਂ। ਉਨ੍ਹਾਂ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਬਹੁਤ ਹੀ ਅਰਾਮਦਾਇਕ ਹੈ, ਯਾਤਰੀ ਦਾ ਕੋਈ ਖਰਚਾ ਨਹੀ ਹੋਵੇਗਾ। ਜਿਸ ਦੇ ਲਈ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਵਾਅਦੇ ਪੂਰੇ ਕਰਨ ਵਿਚ ਕੋਈ ਕਸਰ ਬਾਕੀ ਨਹੀ ਛੱਡੀ ਹੈ। ਯਾਤਰਾ ਲਈ ਜਾਣ ਵਾਲੇ ਸ਼ਰਧਾਲੂ ਬਹੁਤ ਹੀ ਉਤਸ਼ਾਹਿਤ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਤੀਰਥ ਯਾਤਰਾ ਦਾ ਸੁਪਨਾ ਅੱਜ ਸਾਕਾਰ ਹੋਇਆ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*13 ਫਰਵਰੀ ਨੂੰ “ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਤਹਿਤ ਨਵਾਂਸ਼ਹਿਰ ਵਿਖੇ ਲਗਾਇਆ ਜਾਵੇਗਾ ਜਾਗਰੂਕਤਾ ਕੈਂਪ: ਡਿਪਟੀ ਕਮਿਸ਼ਨਰ*
Next articleਸਾਥੀ ਦੀ ਹੱਤਿਆ ਕਰ ਕੇ ਲਾਸ਼ ਦਫ਼ਨ ਕਰਨ ਵਾਲੀ ਔਰਤ ਦੋਸ਼ੀ ਕਰਾਰ