ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆ ਬੰਗਾ, ਬਲਾਚੌਰ ਅਤੇ ਨਵਾਂਸ਼ਹਿਰ ਤੋਂ ਕੁੱਲ ਤਿੰਨ ਬੱਸਾਂ ਰਾਹੀਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਖੱਟਕੜ ਕਲਾਂ ਤੋ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਵਿਧਾਇਕ ਹਲਕਾ ਬੰਗਾ ਸੁਖਵਿੰਦਰ ਕੁਮਾਰ ਸੁੱਖੀ, ਚੇਅਰਮੈਨ ਨਗਰ ਸੁਧਾਰ ਟਰਸਟ ਸਤਨਾਮ ਸਿੰਘ ਜਲਵਾਹਾ, ਵਾਇਸ ਚੇਅਰਮੈਨ ਐਸ ਸੀ ਕਮਿਸ਼ਨ ਹਰਜੋਤ ਲੋਟੀਆ, ਐਸ ਡੀ ਐਮ ਨਵਾਂਸ਼ਹਿਰ ਅਨਮਜਯੋਤ ਕੌਰ, ਐਸ. ਡੀ. ਐਮ ਬੰਗਾ ਵਿਪਨ ਭੰਡਾਰੀ ਅਤੇ ਤਰੁਣ ਅਰੋੜਾ ਸਟੇਟ ਸੈਕਟਰੀ ਆਮ ਆਦਮੀ ਪਾਰਟੀ ਇੰਚਾਰਜ ਦੁਆਬਾ ਜੋਨ ਤੋਂ ਇਲਾਵਾ ਸ਼ਰਧਾਲੂ ਹਾਜ਼ਰ ਸਨl ਵਿਧਾਇਕ ਹਲਕਾ ਬੰਗਾ ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਖੱਟਕੜ ਕਲਾਂ ਤੋਂ ਕੁੱਲ ਤਿੰਨ ਬੱਸਾਂ ਹਲਕੇ ਦੇ ਸ਼ਰਧਾਲੂਆਂ ਨੂੰ ਵੱਖ ਵੱਖ ਧਾਰਮਿਕ ਅਸਥਾਨਾ ਦੇ ਦਰਸ਼ਨਾ ਲਈ ਰਵਾਨਾ ਹੋਈ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਭੇਜੀ ਗਈ ਹੈ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਚੇਅਰਮੈਨ ਨਗਰ ਸੁਧਾਰ ਟਰਸਟ ਸਤਨਾਮ ਸਿੰਘ ਜਲਵਾਹਾ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਜੁਰਗਾਂ ਨੂੰ ਤੀਰਥ ਯਾਤਰਾਂ ‘ਤੇ ਲਿਜਾਉਣ ਬਹੁਤ ਵਧੀਆ ਕਾਰਜ ਹੈ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਜੋ ਅੱਜ ਇੱਥੋ ਖਟਕੜ ਕਲਾਂ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਰਵਾਨਾ ਹੋਏ ਹਨ, ਉਨ੍ਹਾਂ ਲਈ ਪੰਜਾਬ ਸਰਕਾਰ ਵੱਲੋਂ ਖਾਣਾ, ਮੈਡੀਕਲ ਸਹੂਲਤ, ਰਹਿਣ ਆਦਿ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਵੀ ਦਿਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਸ਼੍ਰੀ ਦਰਬਾਰ ਸਾਹਿਬ, ਰਾਮ ਤੀਰਥ ਮੰਦਿਰ, ਬਾਘਾ ਬਾਰਡਰ, ਜਲ੍ਹਿਆਵਾਲਾ ਬਾਗ ਆਦਿ ਥਾਂਵਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਤਿੰਨ ਦੀ ਹੋਵੇਗੀ, ਜਿੱਥੇ ਯਾਤਰਾ ਦੇ ਰਾਤ ਦੇ ਠਹਿਰਣ ਤੇ ਖਾਣੇ ਆਦਿ ਦੇ ਸਾਰੇ ਪ੍ਰਬੰਧ ਹੋਣਗੇ। ਉਨ੍ਹਾਂ ਦੱਸਿਆ ਕਿ ਹਲਕੇ ਵਿਚੋਂ ਹਰ ਤੀਸਰੇ ਦਿਨ ਬੱਸ ਸ਼ਰਧਾਲੂਆਂ ਨੂੰ ਲੈ ਕੇ ਯਾਤਰਾ ਲਈ ਰਵਾਨਾ ਹੋਵੇਗੀ।
https://play.google.com/store/apps/details?id=in.yourhost.samajweekly



