ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਵਾਰਡ ਨੰਬਰ-2 ਸੁਰਜੀਤ ਨਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ 38ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਯਾਤਰੀਆਂ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਲੋਕ-ਹਿਤੈਸ਼ੀ ਯੋਜਨਾ ਦੀ ਸਰਾਹਨਾ ਕੀਤੀ। ਸਮਾਗਮ ਦੌਰਾਨ ਸ. ਮੋਹਣ ਸਿੰਘ ਹਲਕਾ ਕੋਆਰਡੀਨੇਟਰ, ਨਿਰਮਲ ਪ੍ਰੀਤ ਸਿੰਘ ਮਿਹਰਵਾਨ, ਬੀਐਲਓ ਹਰਪ੍ਰੀਤ ਕੌਰ, ਜਸਵਿੰਦਰ ਸਿੰਘ, ਹਰਪ੍ਰੀਤ ਕੌਰ ਵਾਰਡ ਇੰਚਾਰਜ ਨੰਬਰ 3, ਹਰਵਿੰਦਰ ਸਿੰਘ ਹੈਰੀ, ਗੁਰਦੀਪ ਸਿੰਘ, ਜੰਨਤ ਸ਼ਰਮਾ, ਅੰਮ੍ਰਿਤਪਾਲ ਸਿੰਘ ਸਰਪੰਚ, ਰਾਜ ਕੁਮਾਰ , ਆਰ.ਡੀ. ਸਿੰਘ ਚੌਹਾਨ, ਰਵਿੰਦਰ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਰਹੇ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



