ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਦੀ ਕਦਰ ਕਰਦਿਆਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਬਲਾਚੌਰ ਦੇ ਪਿੰਡ ਬੀੜ ਕਾਠਗੜ੍ਹ ਤੋਂ ਸ਼ਰਧਾਲੂਆਂ ਦਾ ਇੱਕ ਜੱਥਾ ਬੱਸਾਂ ਰਾਹੀਂ ਪੂਰੀ ਸ਼ਰਧਾ, ਉਤਸ਼ਾਹ ਅਤੇ ਜੈਕਾਰਿਆਂ ਦੀ ਗੂੰਜ ਨਾਲ ਧਾਰਮਿਕ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਪਵਿੱਤਰ ਯਾਤਰਾ ਰਾਹੀਂ ਸੰਗਤ ਨੂੰ ਵੱਖ-ਵੱਖ ਪ੍ਰਸਿੱਧ ਅਤੇ ਇਤਿਹਾਸਕ ਅਸਥਾਨਾਂ ਜਿਵੇਂ ਕਿ ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ), ਸ੍ਰੀ ਦੁਰਗਿਆਣਾ ਮੰਦਰ, ਇਤਿਹਾਸਕ ਜਲਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਦੀ ਪ੍ਰਸਿੱਧ ਰਿਟਰੀਟ ਸੈਰੇਮਨੀ ਦੇ ਦਰਸ਼ਨ ਕਰਨ ਅਤੇ ਆਤਮਿਕ ਸ਼ਾਂਤੀ ਪ੍ਰਾਪਤ ਕਰਨ ਦਾ ਸੁਨਿਹਰਾ ਮੌਕਾ ਮਿਲਿਆ। ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਅਤੇ ਪ੍ਰਬੰਧਕਾਂ ਵੱਲੋਂ ਰਿਹਾਇਸ਼, ਲੰਗਰ ਅਤੇ ਮੈਡੀਕਲ ਸਹੂਲਤਾਂ ਦੇ ਵਿਸ਼ੇਸ਼ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਅਗਲੇ ਸਫ਼ਰ ਲਈ ਰਵਾਨਾ ਕੀਤਾ ਅਤੇ ਸੰਗਤ ਦੇ ਸੁਖਦ, ਸੁਰੱਖਿਅਤ ਅਤੇ ਮੰਗਲਮਈ ਸਫ਼ਰ ਲਈ ਪਰਮਾਤਮਾ ਅੱਗੇ ਅਰਦਾਸ ਵੀ ਕੀਤੀ। ਜੱਥੇ ਨੂੰ ਸ਼ੁਭਕਾਮਨਾਵਾਂ ਭੇਟ ਕਰਦਿਆਂ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਉਣ ਦਾ ਫੈਸਲਾ ਇੱਕ ਇਤਿਹਾਸਕ ਕਦਮ ਹੈ, ਜਿਸ ਸਦਕਾ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਪੂਜਨੀਕ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਣ ਦਾ ਸੁਭਾਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੇ ਲੋਕਾਂ ਦੀ ਸਹੂਲਤ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਸਕੀਮ ਦਾ ਲਾਭ ਲੈ ਸਕਣ।ਇਸ ਦੌਰਾਨ ਜਦੋਂ ਪਿੰਡ ਬੀੜ ਕਾਠਗੜ੍ਹ ਦੀ ਇਹ ਸੰਗਤ ਮੁੱਖ ਮੰਤਰੀ ਤੀਰਥ ਯਾਤਰਾ ਤੋਂ ਸਫ਼ਲਤਾਪੂਰਵਕ ਵਾਪਸ ਪਰਤੀ, ਤਾਂ ਹਲਕਾ ਵਿਧਾਇਕਾ ਸ੍ਰੀਮਤੀ ਸੰਤੋਸ਼ ਕਟਾਰੀਆ ਵੱਲੋਂ ਉਨ੍ਹਾਂ ਦਾ ਨਿੱਘੇ ਅਤੇ ਗਰਮਜੋਸ਼ੀ ਭਰੇ ਮਾਹੌਲ ਵਿੱਚ ਵਿਸ਼ੇਸ਼ ਸਵਾਗਤ ਕੀਤਾ ਗਿਆ। ਇਸ ਮੌਕੇ ਇਕੱਤਰ ਹੋਈ ਸੰਗਤ ਅਤੇ ਪਿੰਡ ਨਿਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਮਾਨ ਸਰਕਾਰ ਹਰ ਖੇਤਰ ਵਿੱਚ ਸ਼ਲਾਘਾਯੋਗ ਕਾਰਜ ਕਰ ਰਹੀ ਹੈ। ਸ਼ਰਧਾਲੂਆਂ ਨੂੰ ਰਵਾਨਾ ਕਰਨ ਅਤੇ ਵਾਪਸੀ ‘ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਜਸਬੀਰ ਸਿੰਘ ਘੁੰਮਣ ਸਰਪੰਚ, ਹਰਨੇਕ ਸਿੰਘ ਸਰਪੰਚ, ਸੁਖਜੀਤ ਸਿੰਘ (ਸਰਪੰਚ ਮੰਡੇਰ), ਹਰਚਰਨ ਸਿੰਘ, ਗੁਲਸ਼ਨ ਰਾਮ, ਪਰਦੀਪ ਸਿੰਘ, ਪ੍ਰਿਥੀ ਰਾਮ, ਬਲਦੇਵ ਰਾਜ, ਅਵਤਾਰ ਸਿੰਘ, ਹਰਜਿੰਦਰ ਕੌਰ, ਕੁਲਦੀਪ ਕੌਰ ਅਤੇ ਲਖਵਿੰਦਰ ਕੌਰ ਸਮੇਤ ਕਈ ਪਤਵੰਤੇ ਸੱਜਣ ਸ਼ਾਮਲ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly




