ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਇਲਾਕੇ ਅੰਦਰ ਵੱਡੀ ਸਫ਼ਲਤਾ ਸਾਬਤ ਹੋ ਰਹੀ ਹੈ। ਇਸੇ ਕੜੀ ਤਹਿਤ ਹਲਕਾ ਬਲਾਚੌਰ ਦੇ ਪਿੰਡ “ਬਾਗੋਵਾਲ” ਤੋਂ ਧਾਰਮਿਕ ਅਸਥਾਨਾਂ ਦੀ ਯਾਤਰਾ ‘ਤੇ ਗਈ ਸੰਗਤ ਜਦੋਂ ਆਪਣੀ ਪਵਿੱਤਰ ਯਾਤਰਾ ਸਫ਼ਲਤਾਪੂਰਵਕ ਮੁਕੰਮਲ ਕਰਕੇ ਵਾਪਸ ਪਰਤੀ, ਤਾਂ ਇੱਥੇ ਪਹੁੰਚਣ ‘ਤੇ ਉਨ੍ਹਾਂ ਦਾ ਬਹੁਤ ਹੀ ਉਤਸ਼ਾਹ ਅਤੇ ਨਿੱਘੀ ਭਾਵਨਾ ਨਾਲ ਸਵਾਗਤ ਕੀਤਾ ਗਿਆ। ਇਸ ਮੁਬਾਰਕ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਯਾਤਰਾ ਤੋਂ ਪਰਤੇ ਸ਼ਰਧਾਲੂਆਂ ਦਾ ਆਦਰ-ਸਤਿਕਾਰ ਸਹਿਤ ਭਰਵਾਂ ਸਵਾਗਤ ਕੀਤਾ। ਯਾਤਰਾ ਤੋਂ ਵਾਪਸ ਆਏ ਬਜ਼ੁਰਗਾਂ ਦੇ ਚਿਹਰਿਆਂ ‘ਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਖੁਸ਼ੀ ਅਤੇ ਅਧਿਆਤਮਿਕ ਸਕੂਨ ਸਾਫ਼ ਝਲਕ ਰਿਹਾ ਸੀ ਅਤੇ ਉਨ੍ਹਾਂ ਨੇ ਸਰਕਾਰ ਵੱਲੋਂ ਯਾਤਰਾ ਦੌਰਾਨ ਕੀਤੇ ਗਏ ਰਹਿਣ-ਸਹਿਣ ਤੇ ਖਾਣ-ਪੀਣ ਦੇ ਸ਼ਾਨਦਾਰ ਪ੍ਰਬੰਧਾਂ ਦੀ ਜੰਮ ਕੇ ਤਾਰੀਫ਼ ਕੀਤੀ। ਧਾਰਮਿਕ ਯਾਤਰਾ ਦਾ ਅਨੰਦ ਮਾਣ ਕੇ ਪਰਤੀ ਸੰਗਤ ਨੇ ਇਸ ਇਤਿਹਾਸਕ ਅਤੇ ਲੋਕ-ਪੱਖੀ ਉਪਰਾਲੇ ਲਈ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ, ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਅਤੇ ਯੂਥ ਆਗੂ ਕਰਨਵੀਰ ਕਟਾਰੀਆ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਸ਼ਰਧਾਲੂਆਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਜੀਵਨ ਦੇ ਇਸ ਪੜਾਅ ‘ਤੇ ਮੁਫ਼ਤ ਤੀਰਥ ਯਾਤਰਾ ਕਰਵਾ ਕੇ ਜੋ ਮਾਣ-ਸਤਿਕਾਰ ਬਖਸ਼ਿਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਅਤੇ ਬੇਮਿਸਾਲ ਕਦਮ ਹੈ, ਜਿਸ ਲਈ ਉਹ ਹਮੇਸ਼ਾ ਸਰਕਾਰ ਦੇ ਰਿਣੀ ਰਹਿਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






