HOME ਬਾਲ ਭਿੱਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਗੜ੍ਹਸ਼ੰਕਰ ‘ਚ ਕੀਤੀ ਗਈ ਚੈਕਿੰਗ...

ਬਾਲ ਭਿੱਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਗੜ੍ਹਸ਼ੰਕਰ ‘ਚ ਕੀਤੀ ਗਈ ਚੈਕਿੰਗ 5 ਬੱਚਿਆਂ ਨੂੰ ਕਰਵਾਇਆ ਬਾਲ ਭਿੱਖਿਆ ਤੋਂ ਮੁਕਤ

1

ਗੜ੍ਹਸ਼ੰਕਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ )  ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਰਹਿਨੁਮਾਈ ਹੇਠ ਪ੍ਰੋਜੈਕਟ ਜੀਵਨਜੋਤ-2 ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਵੱਲੋਂ ਬਾਲ ਭਿੱਖਿਆ ਰੋਕੂ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਅੱਜ ਗੜ੍ਹਸ਼ੰਕਰ ਵਿਖੇ ਬਾਲ ਭਿੱਖਿਆ ਰੋਕੂ ਰੇਡ ਕੀਤੀ ਗਈ। ਇਸ ਚੈਕਿੰਗ ਦੌਰਾਨ ਬੰਗਾ ਰੋਡ , ਚੰਡੀਗੜ੍ਹ ਰੋਡ, ਨੰਗਲ ਰੋਡ, ਨੂਰਪੁਰ ਬੇਦੀ ਰੋਡ ਅਤੇ ਬੱਸ ਸਟੈਂਡ ਗੜ੍ਹਸ਼ੰਕਰ, ਤਹਿਸੀਲ ਕੰਪਲੈਕਸ ਆਦਿ ਸਥਾਨਾ ਤੋਂ 5 ਬੱਚੇ ਬਾਲ ਭਿੱਖਿਆ ਤੋਂ ਮੁਕਤ ਕਰਵਾਏ ਗਏ ਅਤੇ ਇਨ੍ਹਾਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ। ਬਾਲ ਭਲਾਈ ਕਮੇਟੀ ਵੱਲੋਂ ਬੱਚਿਆਂ ਦੀ ਕਾਊਂਸਲਿੰਗ ਕੀਤੀ ਗਈ ਅਤੇ ਬੱਚਿਆਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਦੀ ਭਲਾਈ ਲਈ ਫ਼ੈਸਲਾ ਲਿਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਆਮ ਜਨਤਾ ਨੂੰ ਇਹ ਅਪੀਲ ਵੀ ਕੀਤੀ ਗਈ ਜੇਕਰ ਤੁਹਾਨੂੰ ਕੋਈ ਬੱਚਾ ਭੀਖ ਮੰਗਦਾ ਜਾਂ ਬਾਲ ਮਜ਼ਦੂਰੀ ਕਰਦਾ ਹੋਇਆ ਮਿਲਦਾ ਹੈ, ਤਾਂ ਉਸ ਦੀ ਸੂਚਨਾ ਬਾਲ ਹੈਲਪਲਾਈਨ 1098 ‘ਤੇ ਦਿੱਤੀ ਜਾਵੇ, ਤਾਂ ਜੋ ਤੁਹਾਡੀ ਇਕ ਪਹਿਲ ਕਿਸੇ ਬੱਚੇ ਦੀ ਜ਼ਿੰਦਗੀ ਬਦਲ ਸਕੇ। ਉਨ੍ਹਾਂ ਦੱਸਿਆ ਕਿ 0 ਤੋਂ 18 ਸਾਲ ਦੇ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀ ਸਕੀਮਾਂ ਬਾਰੇ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ ਵਿਖੇ ਜਾਂ ਬਾਲ ਹੈਲਪਲਾਈਨ 1098 ‘ਤੇ ਫੋਨ ਕਰਕੇ ਲਈ ਜਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਰੇਡਸ ਪਹਿਲਾਂ ਵੀ ਹੋ ਰਹੀਆਂ ਹਨ ਅਤੇ ਇਹ ਲਗਾਤਾਰ ਜਾਰੀ ਰਹਿਣਗੀਆਂ। ਜੇਕਰ ਕੋਈ ਮਾਤਾ-ਪਿਤਾ ਬੱਚੇ ਤੋਂ ਬਾਲ ਭਿੱਖਿਆ ਕਰਵਾਉਂਦਾ ਪਾਇਆ ਗਿਆ, ਤਾਂ ਮਾਤਾ- ਪਿਤਾ ‘ਤੇ ਵੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਦੇਖ-ਭਾਲ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਰਾਮ ਕਲੋਨੀ ਕੈਂਪ ਨਾਲ ਹਮੇਸ਼ਾ ਤਾਲਮੇਲ ਕੀਤਾ ਜਾ ਸਕਦਾ ਹੈ । ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬੱਚਿਆਂ ਤੋਂ ਭਿੱਖਿਆ ਮੰਗਵਾਉਣ ਵਾਲੇ ਮਾਤਾ-ਪਿਤਾ ਦਾ ਡੀ.ਐਨ.ਏ ਟੈਸਟ ਕੀਤਾ ਜਾਵੇਗਾ ਅਤੇ ਰਿਪੋਰਟ ਮੈਚ ਨਾ ਕਰਨ ਅਤੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹਰਜੀਤ ਕੌਰ ਚੇਅਰਪਰਸਨ ਬਾਲ ਭਲਾਈ ਕਮੇਟੀ ਦੁਆਰਾ ਦੱਸਿਆ ਗਿਆ ਬਾਲ ਭਿੱਖਿਆ ਕਰਵਾਉਣ ਦੇ ਮਾਮਲਿਆ ਵਿਚ ਹੁਣ ਤੱਕ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਵੱਖ-ਵੱਖ ਥਾਣਿਆਂ ਵਿੱਚ ਦੋ ਐਫ.ਆਈ.ਆਰਜ਼ ਦਰਜ਼ ਕਰਵਾਈਆਂ ਜਾ ਚੁੱਕੀਆਂ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਨਗਰ ਨਿਗਮ ਵੱਲੋਂ ਖਾਲੀ ਪਲਾਟ ਮਾਲਕਾਂ ਵਿਰੁੱਧ ਕਾਰਵਾਈ ਸ਼ੁਰੂ
Next articleਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ੇ ਦੇ ਮੱਕੜ ਜਾਲ ਵਿੱਚੋਂ ਬਾਹਰ ਕੱਢਿਆ ਜਾ ਸਕਦਾ ਹੈ : ਦਲ ਖਾਲਸਾ