ਬਾਲ ਮੌਤ ਸਮੀਖਿਆ ਵਿਸ਼ੇ ‘ਤੇ ਦੋ ਰੋਜਾ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਸ਼ੁਰੂ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਜੀ ਦੀ ਪ੍ਰਧਾਨਗੀ ਅਤੇ ਜ਼ਿਲਾ ਟੀਕਾਕਰਨ ਅਫਸਰ ਡਾ ਸੀਮਾ ਗਰਗ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਦੇ ਟਰੇਨਿੰਗ ਹਾਲ ਵਿਖੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਮੈਡੀਕਲ ਅਫਸਰਾਂ ਦੀ ਦੋ ਦਿਨਾਂ ਬਾਲ ਮੌਤ ਦੀ ਸਮੀਖਿਆ ਸਬੰਧੀ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ ਕਮਲੇਸ਼ ਕੁਮਾਰੀ, ਬੱਚਿਆਂ ਦੇ ਰੋਗਾਂ ਦੇ ਮਾਹਰ ਡਾ ਹਰਨੂਰਜੀਤ ਕੌਰ, ਡੀਪੀਐਮ ਸ੍ਰੀ ਮੁਹੰਮਦ ਆਸਿਫ ਅਤੇ ਸ੍ਰੀਮਤੀ ਅਨੁਰਾਧਾ ਠਾਕੁਰ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਕਿਹਾ ਕਿ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਦੇ ਮਨੋਰਥ ਨਾਲ ਦੋ ਰੋਜ਼ਾ ਸਿਖਲਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਹਰ ਬੱਚੇ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾ ਕੇ ਉਹਨਾਂ ਨੂੰ ਖਤਮ ਕਰਨ ਦੇ ਉਦੇਸ਼ ਨਾਲ ਬਾਲ ਮੌਤ ਦੀ ਸਮੀਖਿਆ ਕੀਤੀ ਜਾਂਦੀ ਹੈ। ਉਨਾਂ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਬਲਾਕ ਪੱਧਰ ਤੇ ਬੱਚਿਆਂ ਦੀ ਮੌਤ ਦਾ ਰਿਵਿਊ ਕਰਨ ਲਈ ਇੱਕ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਸਮੇਂ ਸਿਰ ਬੱਚਿਆਂ ਦੀ ਮੌਤ ਦਾ ਕਾਰਣ ਪਤਾ ਕਰਕੇ ਸੰਸਥਾਗਤ ਪੱਧਰ ਤੇ ਆਉਣ ਵਾਲੀਆਂ ਕਮੀਆਂ ਦਾ ਨਿਦਾਨ ਕੀਤਾ ਜਾ ਸਕੇ। ਜਿਲ੍ਹਾ ਟੀਕਾਕਰਨ ਅਫਸਰ ਡਾ ਸੀਮਾ ਗਰਗ ਨੇ ਕਿਹਾ ਕਿ ਬਾਲ ਮੌਤ ਦਰ ਨੂੰ ਘਟਾਉਣਾ ਰਾਸ਼ਟਰੀ ਮਿਸ਼ਨ ਦੇ ਮੁੱਖ ਟੀਚਿਆਂ ‘ਚੋਂ ਇਕ ਹੈ, ਦੇਸ਼ ‘ਚ ਜਿਆਦਾਤਰ ਬਾਲ ਮੌਤਾਂ ਨੂੰ ਰੋਕਣਾ ਸੰਭਵ ਹੈ, ਜਿਸ ਲਈ ਸਿਹਤ ਵਿਭਾਗ ਵੱਲੋਂ ਬੱਚਿਆਂ ਦੀਆਂ ਮੌਤਾਂ ਦਾ ਜਾਇਜ਼ਾ ਲੈਣ ਲਈ ਇੱਕ ਤੰਤਰ ਬਣਾਇਆ ਗਿਆ ਹੈ। ਜਿਸ ਤਹਿਤ ਹਰ ਬੱਚੇ ਦੀ ਮੌਤ ਦਰ ਦੀ ਰਿਪੋਰਟ ਕੀਤੀ ਜਾਂਦੀ ਹੈ ਅਤੇ ਮੌਤ ਦੇ ਕਾਰਨਾਂ ਦੀ ਜਾਂਚ ਕਰਕੇ ਸੁਧਾਰਤਮਕ ਕਾਰਵਾਈ ਕੀਤੀ ਜਾਂਦੀ ਹੈ ਮੌਤ ਤੋਂ ਬਾਅਦ ਜੋ ਵੀ ਕਾਰਨ ਸਾਹਮਣੇ ਆਉਂਦੇ ਹਨ, ਉਨ੍ਹਾਂ ਨੂੰ ਦੂਰ ਕਰ ਕੇ ਸਿਹਤ ਪ੍ਰਣਾਲੀ ਨੂੰ ਸਕਰਾਤਮਕ ਅਤੇ ਗੁਣਾਤਮਕ ਤੌਰ ਤੇ ਸੁਧਾਰਾਂ ਦੇ ਯਤਨ ਕੀਤੇ ਜਾਂਦੇ ਹਨ। ਡਾ ਹਰਨੂਰਜੀਤ ਕੌਰ ਨੇ ਬੱਚਿਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਖਤਰੇ ਦੇ ਚਿੰਨ੍ਹ ਲੱਛਣ ਕਾਰਨ ਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਜਨਮ ਤੋਂ ਤੁਰੰਤ ਬਾਅਦ ਸੰਭਾਲਣ ਬਾਰੇ, ਬੱਚਿਆਂ ਦੀਆਂ ਮੌਤਾਂ ਦੇ ਨਿਦਾਨ ਲਈ ਕੀਤੇ ਜਾਣ ਵਾਲੇ ਉਪਰਾਲਿਆ ਬਾਰੇ ਅਤੇ ਨੋਡਲ ਅਫਸਰਾਂ ਰਾਹੀ ਕੀਤੀ ਜਾਣ ਵਾਲੀ ਰਿਪੋਰਟਿੰਗ ਬਾਰੇ ਜਾਣਕਾਰੀ ਦਿੱਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸੜਕ ਹਾਦਸਿਆਂ ਵਿੱਚ 70 ਫੀਸਦੀ ਲੋਕ ਤੇਜ਼ ਰਫਤਾਰ ਕਾਰਨ ਮਰਦੇ ਹਨ – ਡਾ ਅਮਿਤੇਸ਼ਵਰ ਸਿੰਘ
Next articleਨਵੇਂ ਸਾਲ ਦੀ ਆਮਦ ਤੇ ਪਟਵਾਰ ਤੇ ਕਾਨੂੰਗੋ ਯੂਨੀਅਨ ਵੱਲੋਂ ਅਖੰਡ ਪਾਠ ਦੇ ਭੋਗ ਪਾਏ