ਬਾਲ ਗ਼ਜ਼ਲਕਾਰ ਜਗਜੀਤ ਸਿੰਘ ਲੱਡਾ ਦੀ ਪਤਨੀ ਦਾ ਦੇਹਾਂਤ

   ਸੰਗਰੂਰ, 2 ਜਨਵਰੀ (ਰਮੇਸ਼ਵਰ ਸਿੰਘ)- ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦੇ ਮੀਤ ਪ੍ਰਧਾਨ ਉੱਘੇ ਬਾਲ ਗ਼ਜ਼ਲਕਾਰ ਜਗਜੀਤ ਸਿੰਘ ਲੱਡਾ ਦੀ ਪਤਨੀ ਸ੍ਰੀਮਤੀ ਰਜਨੀ ਬਾਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਉਹ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਹ ਲੱਗਭੱਗ ਅਠਤਾਲੀ ਸਾਲ ਦੇ ਸਨ। ਉਹ ਆਪਣੇ ਪਿੱਛੇ ਇੱਕ ਬੇਟਾ ਰਵਿੰਦਰ ਸਿੰਘ ਅਤੇ ਇੱਕ ਬੇਟੀ ਜਸ਼ਨਪ੍ਰੀਤ ਕੌਰ ਛੱਡ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਪਿੰਡ ਮੰਗਵਾਲ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਤੋਂ ਇਲਾਵਾ ਕਰਮ ਸਿੰਘ ਜ਼ਖ਼ਮੀ, ਸੁਰਜੀਤ ਸਿੰਘ ਮੌਜੀ, ਪ੍ਰੋ. ਨਰਿੰਦਰ ਸਿੰਘ, ਗੋਬਿੰਦ ਸਿੰਘ ਤੂਰਬਨਜਾਰਾ, ਜਸਵਿੰਦਰ ਸਿੰਘ ਜੌਲੀ, ਰਜਿੰਦਰ ਸਿੰਘ ਰਾਜਨ ਅਤੇ ਸੁਖਵਿੰਦਰ ਸਿੰਘ ਲੋਟੇ ਆਦਿ ਸਾਹਿਤਕਾਰ ਵੀ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜਨਵਰੀ ਮਹੀਨੇ ਵਿੱਚ ਹੀ ਜਗਜੀਤ ਸਿੰਘ ਲੱਡਾ ਦੇ ਸਹੁਰਾ ਸਾਹਿਬ ਅਕਾਲ ਚਲਾਣਾ ਕਰ ਗਏ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫੈਸਲਾ / ਮਿੰਨੀ ਕਹਾਣੀ
Next articleਦਰਦ ਦੀ ਦਵਾ / ਮਿੰਨੀ ਕਹਾਣੀ