HOME ਬਾਲ ਵਿਆਹ ਰੋਕਥਾਮ ਸਬੰਧੀ ਹਾਜੀਪੁਰ ‘ਚ ਲਗਾਇਆ ਜਾਗਰੂਕਤਾ ਕੈਂਪ

ਬਾਲ ਵਿਆਹ ਰੋਕਥਾਮ ਸਬੰਧੀ ਹਾਜੀਪੁਰ ‘ਚ ਲਗਾਇਆ ਜਾਗਰੂਕਤਾ ਕੈਂਪ

2

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਅਤੇ ਆਮ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵਿਸ਼ੇਸ਼ ਬਾਲ ਵਿਆਹ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੁਹਿੰਮ 27 ਨਵੰਬਰ 2025 ਤੋਂ ਸ਼ੁਰੂ ਕੀਤੀ ਗਈ ਸੀ, ਜੋ ਕਿ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਲੜੀ ਵਿੱਚ ਅੱਜ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਬਲਾਕ ਹਾਜੀਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਰਾਹੀਂ ਮਾਪਿਆਂ, ਨੌਜਵਾਨਾਂ, ਸਕੂਲੀ ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਨੂੰ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ, ਬੱਚਿਆਂ ਦੇ ਅਧਿਕਾਰਾਂ ਅਤੇ ਇਸ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਦੱਸਿਆ ਗਿਆ ਕਿ ਬਾਲ ਵਿਆਹ ਕਾਰਨ ਬੱਚਿਆਂ ਦੀ ਪੜ੍ਹਾਈ ਵਿੱਚ ਰੁਕਾਵਟ ਪੈਂਦੀ ਹੈ, ਗੰਭੀਰ ਸਿਹਤ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਨ੍ਹਾਂ ਦਾ ਸਮੁੱਚਾ ਵਿਕਾਸ ਪ੍ਰਭਾਵਿਤ ਹੁੰਦਾ ਹੈ। ਬੁਲਾਰਿਆਂ ਨੇ ਸਪੱਸ਼ਟ ਕੀਤਾ ਕਿ ਭਾਰਤੀ ਕਾਨੂੰਨ ਅਨੁਸਾਰ 21 ਸਾਲ ਤੋਂ ਘੱਟ ਉਮਰ ਦੇ ਲੜਕੇ ਅਤੇ 18 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਵਿਆਹ ਕਰਨਾ ਸਜ਼ਾਯੋਗ ਅਪਰਾਧ ਹੈ। ਬਾਲ ਵਿਆਹ ਰੋਕਥਾਮ ਐਕਟ ਦੇ ਤਹਿਤ ਬਾਲ ਵਿਆਹ ਕਰਵਾਉਣ, ਸਮਰਥਨ ਕਰਨ ਜਾਂ ਭੜਕਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦਾ ਪ੍ਰਬੰਧ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਇਹ ਵੀ ਜਾਗਰੂਕ ਕੀਤਾ ਗਿਆ ਕਿ ਜੇਕਰ ਕਿਤੇ ਵੀ ਬਾਲ ਵਿਆਹ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਇਹ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਤੁਰੰਤ ਪ੍ਰਸ਼ਾਸਨ ਜਾਂ ਸਬੰਧਤ ਵਿਭਾਗ ਨੂੰ ਸੂਚਿਤ ਕਰੇ। ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਨੇ ਆਮ ਲੋਕਾਂ ਨੂੰ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਖਤਮ ਕਰਨ ਲਈ ਅੱਗੇ ਆਉਣ ਅਤੇ ਬੱਚਿਆਂ ਨੂੰ ਸਿੱਖਿਆ, ਸੁਰੱਖਿਆ ਅਤੇ ਰੋਸ਼ਨ ਭਵਿੱਖ ਪ੍ਰਦਾਨ ਕਰਨ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਹ ਜਾਗਰੂਕਤਾ ਮੁਹਿੰਮ ਸਮਾਜ ਵਿੱਚ ਸਕਾਰਾਤਮਕ ਸੋਚ ਵਿਕਸਤ ਕਰਨ ਅਤੇ ਕਾਨੂੰਨ ਪ੍ਰਤੀ ਜਾਗਰੂਕਤਾ ਵਧਾਉਣ ਵੱਲ ਇਕ ਮਹੱਤਵਪੂਰਨ ਕਦਮ ਸਾਬਿਤ ਹੋ ਰਹੀ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਵਿਧਾਇਕ ਜਿੰਪਾ ਵੱਲੋਂ ਬੱਸੀ ਗ਼ੁਲਾਮ ਹੁਸੈਨ ‘ਚ 10 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਕਾਰਜ ਦੀ ਸ਼ੁਰੂਆਤ
Next articleਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਨੇ ਧੀਆਂ ਦੀ ਲੋਹੜੀ ਦਾ 9 ਵਾਂ ਆਯੋਜਨ ਕੀਤਾ