HOME ਜ਼ਿਲੇ ‘ਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦਾ ਜਲਦ ਹੋਵੇਗਾ...

ਜ਼ਿਲੇ ‘ਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦਾ ਜਲਦ ਹੋਵੇਗਾ ਗਠਨ – ਡਿਪਟੀ ਕਮਿਸ਼ਨਰ

2
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ

ਬੋਰਡ ਲਈ ਦੋ ਮੈਂਬਰ, ਕਮੇਟੀ ਲਈ ਇੱਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਹੋਵੇਗੀ ਨਿਯੁਕਤੀ

ਨਵਾਂਸ਼ਹਿਰ    (ਸਮਾਜ ਵੀਕਲੀ)    (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ 0-18 ਸਾਲ ਉਮਰ ਤੱਕ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਲਈ ਜੁਵੇਨਾਇਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦਾ ਗਠਨ ਜਲਦ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਵੇਨਾਇਲ ਜਸਟਿਸ ਐਕਟ ਤਹਿਤ 18 ਸਾਲ ਤੱਕ ਦੇ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਵਿਚ ਵੱਖ-ਵੱਖ ਵਿਵਸਥਾਵਾਂ ਹਨ ਜਿਨ੍ਹਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਵਿਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦੀ ਅਹਿਮ ਭੂਮਿਕਾ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਅਤੇ ਬੋਰਡ ਕੋਲ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਯੋਗ ਫੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ । ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਪਹਿਲਾਂ ਬਣੀ ਕਮੇਟੀ ਅਤੇ ਬੋਰਡ ਦੀ ਮਿਆਦ ਖਤਮ ਹੋ ਚੁੱਕੀ ਹੈ ਜਿਸ ਕਰਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੋਰਡ ਲਈ ਦੋ, ਕਮੇਟੀ ਲਈ ਇੱਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਕਮੇਟੀ ਅਤੇ ਬੋਰਡ ਦੇ ਮੈਂਬਰਾਂ ਦੀ ਨਿਯੁਕਤੀ ਤਿੰਨ ਸਾਲ ਲਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਨਿਯੁਕਤੀ ਜੁਵੇਨਾਇਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ ਜਿਸ ਲਈ ਯੋਗ ਉਮੀਦਵਾਰਾਂ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈਬਸਾਈਟ sswcd.punjab.gov.in ‘ਤੇ ਦਿੱਤੇ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕੀਤਾ ਜਾ ਸਕਦਾ ਹੈ ਜਿਸ ਦੀ ਅੰਤਮ ਮਿਤੀ 17 ਜੂਨ 2025 ਹੈ । ਜ਼ਿਕਰਯੋਗ ਹੈ ਕਿ ਇਸ ਬਾਬਤ ਹੋਰ ਜਾਣਕਾਰੀ ਲਈ ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਮਰਾ ਨੰ. 416 ਤੀਜੀ ਮੰਜਿਲ,ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ । ਵਿਭਾਗ ਦੀ ਵੈਬਸਾਈਟ ‘ਤੇ ਦਿੱਤੇ ਗਏ ਨਿਯਮਾਂ ਅਤੇ ਸ਼ਰਤਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਆਪਣਾ ਬਿਨੈ ਪੱਤਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰਬਰ 102 ਅਤੇ 103 ਪਿਕਾਡਲੀ ਸਿਨੇਮਾ ਦੇ ਪਿੱਛੇ ਸੈਕਟਰ 34-ਏ, ਚੰਡੀਗੜ੍ਹ ਵਿਖੇ ਰਜਿਸਟਰਡ, ਡਾਕ ਜਾਂ ਸਪੀਡ ਪੋਸਟ ਰਾਹੀਂ ਜਾਂ ਈਮੇਲ [email protected] ‘ਤੇ ਭੇਜ ਸਕਦੇ ਹਨ  l

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕੇਂਦਰੀ ਟੀਮ ਵਲੋੰ ਮੀਹ ਦੇ ਪਾਣੀ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ
Next articleਡਿਪਟੀ ਸਪੀਕਰ ਵੱਲੋਂ ‘ਅਮਰੁਤ 2’ ਅਧੀਨ 5.65 ਕਰੋੜ ਦੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ