ਨਵੀਂ ਦਿੱਲੀ (ਸਮਾਜ ਵੀਕਲੀ): ਹੈਪੀਨੈੱਸ ਪਾਠਕ੍ਰਮ ਦੀ ਤੀਜੀ ਵਰ੍ਹੇਗੰਢ ‘ਤੇ ਹੈਪੀਨੈੱਸ ਉਤਸਵ-2021 ਕਾਲਕਾਜੀ ਸਕੂਲ ‘ਚ ਮਨਾਇਆ ਗਿਆ। ਇਸ ਦੌਰਾਨ ਅਧਿਆਪਕਾਂ ਤੇ ਮਾਪਿਆਂ ਨੇ ਵਿਚਾਰ ਵਟਾਂਦਰੇ ਵਿਚ ਹਿੱਸਾ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪਾਠਕ੍ਰਮ ਨੇ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਂਦੀ ਹੈ। ‘ਹੈਪੀਨੈੱਸ’ ਪਾਠਕ੍ਰਮ ਤੋਂ ਜਦੋਂ ਸਿਰਫ 2-3 ਸਾਲਾਂ ਵਿਚ ਬੱਚੇ ਇੰਨੇ ਬਦਲ ਗਏ ਹਨ, ਤਾਂ ਆਉਣ ਵਾਲੇ 10 ਸਾਲਾਂ ਵਿਚ ਬੱਚੇ ਪੂਰੀ ਤਰ੍ਹਾਂ ਆਪਣੀ ਜ਼ਿੰਦਗੀ ਵਿਚ ਖੁਸ਼ੀਆਂ ਅਪਣਾਉਣਗੇ ਤੇ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਇਕ ਮਹੱਤਵਪੂਰਨ ਹਿੱਸਾ ਬਣ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਰਤ ਦੀ ਸਭ ਤੋਂ ਵੱਡੀ ਪਰੰਪਰਾ ਮਨ ’ਤੇ ਕੰਮ ਕਰਨਾ ਹੈ। ਇਸ ਮੌਕੇ ਕਾਲਕਾਜੀ ਸਕੂਲ ਦੀ 7 ਵੀਂ ਜਮਾਤ ਦੀ ਵਿਦਿਆਰਥਣ ਵਿਜੇਸਵੀ ਨੇ ਕਿਹਾ ਕਿ ਔਕੜਾਂ ਨੂੰ ਹਰਾਉਣ ਦੀ ਕੋਸ਼ਿਸ਼ ਕਰਨੀ ਨਹੀਂ ਭੁੱਲਣੀ ਚਾਹੀਦੀ। ਵਿਦਿਆਰਥ ਸਪਰਸ਼ ਦੀ ਮਾਂ ਨੇ ਦੱਸਿਆ ਕਿ ਜਦੋਂ ਤੋਂ ਹੈਪੀਨੈੱਸ ਦੀ ਕਲਾਸ ਸ਼ੁਰੂ ਹੋਈ ਹੈ ਉਹ ਤੇ ਸਪਰਸ਼ ਇਕ ਦੂਜੇ ਦੇ ਬਹੁਤ ਨਜ਼ਦੀਕ ਹੋ ਗਏ ਹਨ ਤੇ ਉਹ ਮਿਲ ਕੇ ਮਨਮਰਜ਼ੀ ਦੀਆਂ ਗਤੀਵਿਧੀਆਂ ਕਰਦੇ ਹਨ ਤਾਂ ਜੋ ਉਨ੍ਹਾਂ ਨੂੰ ਤਣਾਅ ਨਾ ਆਵੇ।
ਰੋਹਿਨੀ ਸੈਕਟਰ -9 ਵਿਚ 7ਵੀਂ ਜਮਾਤ ਦਾ ਵਿਦਿਆਰਥੀ, ਰਕਸ਼ੀਤ ਹੈਪੀਨੈੱਸ ਕਲਾਸ ਤੋਂ ਆਪਣੀ ਜ਼ਿੰਦਗੀ ਵਿਚ ਆਈਆਂ ਤਬਦੀਲੀਆਂ ਦਾ ਵਰਣਨ ਕਰਦਾ ਕਹਿੰਦਾ ਹੈ ਕਿ ਉਹ ਮੋਬਾਈਲ ਗੇਮ ਖੇਡਣ ਦਾ ਆਦੀ ਸੀ ਜਿਸ ਕਾਰਨ ਉਸ ਦੀਆਂ ਅੱਖਾਂ ਵਿਚ ਦਰਦ ਹੋਣਾ ਸ਼ੁਰੂ ਹੋ ਗਿਆ ਸੀ ਤੇ ਉਹ ਬਹੁਤ ਚਿੜਚਿੜਾ ਹੋ ਗਿਆ ਸੀ ਪਰ ਹੁਣ ਉਸ ਨੇ ਤਣਾਅ ਮੁਕਤ ਰਹਿਣਾ ਸ਼ੁਰੂ ਕਰ ਦਿੱਤਾ ਹੈ ਤੇ ਉਸ ਨੇ ਪੜ੍ਹਾਈ ਵਿਚ ਵੀ ਦਿਲਚਸਪੀ ਲੈਣੀ ਸ਼ੁਰੂ ਕਰ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly