ਬੱਚਿਆਂ ਨੂੰ ਸੁਚੇਤ ਕਰਨ ਲਈ ਪੰਜਾਬ ਪੁਲਿਸ ਵੱਲੋਂ ਐਲੀਮੈਂਟਰੀ ਸਕੂਲ ਠੱਟਾ ਨਵਾਂ ਵਿੱਚ ਸੈਮੀਨਾਰ

ਕਪੂਰਥਲਾ ,(ਸਮਾਜ ਵੀਕਲੀ) ( ਕੌੜਾ ) –  ਆਲ਼ੇ ਦੁਆਲ਼ੇ ਵਿੱਚ ਛੋਟੇ ਬੱਚਿਆਂ ਨਾਲ ਵਾਪਰ ਰਹੀਆਂ ਘਟਨਾਵਾਂ ਨੂੰ ਦੇਖਦਿਆਂ ਪੰਜਾਬ ਪੁਲਿਸ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਪ੍ਰਤੀ ਸੁਚੇਤ ਕਰਨ ਲਈ ਵਿਸ਼ੇਸ਼ ਸੈਮੀਨਾਰ ਲਾਏ ਜਾ ਰਹੇ ਹਨ, ਜਿਸ ਦੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਵਤਸਲਾ ਗੁਪਤਾ ਦੇ ਨਿਰਦੇਸ਼ਾਂ  ਤਹਿਤ ਡੀ ਐਸ ਪੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਦੀ ਅਗਵਾਈ ਹੇਠ ਥਾਣਾ ਸੁਲਤਾਨਪੁਰ ਲੋਧੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਵਿੱਚ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਦੇ ਮੁਲਾਜ਼ਮ ਅਮਨਦੀਪ ਕੌਰ ਨੇ ਕਿਹਾ ਕਿ ਸਮਾਜ ਵਿੱਚ ਕੁੱਝ ਮਾੜੇ ਅਨਸਰਾਂ ਹਨ ਜ਼ੋ ਕਿ ਛੋਟੇ ਬੱਚਿਆਂ ਨੂੰ ਅਗਵਾ ਕਰ ਲੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ਸਕੂਲ ਤੋਂ ਘਰ ਜਾਣ ਸਮੇਂ ਕਿਸੇ ਵੀ ਅਣਜਾਣ ਵਿਅਕਤੀ ਕੋਈ ਵਸਤੂ ਲੈ ਕੇ ਨਹੀਂ ਖਾਣੀ ਅਤੇ ਨਾ ਹੀ ਉਸ ਦੇ ਕੋਲ਼ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਬੱਚੇ ਅਧਿਆਪਕਾਂ ਅਤੇ ਆਪਣੇ ਮਾਪਿਆਂ ਦਾ ਕਹਿਣਾ ਮੰਨਦੇ ਹਨ ਉਹ ਬੱਚੇ ਆਪਣੀ ਜ਼ਿੰਦਗੀ ਵਿੱਚ ਕਾਮਯਾਬ ਹੁੰਦੇ ਹਨ।ਇਸ ਮੌਕੇ ਉਨ੍ਹਾਂ ਨੇ ਬੱਚਿਆਂ ਨੂੰ ਚੰਗੇ ਅਤੇ ਬੁਰੇ ਟੱਚ ਬਾਰੇ ਵੀ ਸੁਚੇਤ ਕੀਤਾ।ਇਸ ਮੌਕੇ ਮੁਲਾਜ਼ਮ ਕਿਰਨਦੀਪ ਕੌਰ ਅਤੇ ਸੁਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸਮੇਂ ਦੇ ਪਾਬੰਦ ਰਹਿਣ, ਸਦਾ ਸੱਚ ਬੋਲਣ, ਸਖ਼ਤ ਮਿਹਨਤ ਕਰਨ ਅਤੇ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ।ਇਸ ਮੌਕੇ ਸੈਂਟਰ ਇੰਚਾਰਜ ਰਾਮ ਸਿੰਘ ਨੇ ਬੱਚਿਆਂ ਨੂੰ ਸਖ਼ਤ ਮਿਹਨਤ ਲਈ ਪ੍ਰੇਰਿਤ ਕਰਦਿਆਂ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਂ ਉੱਚਾ ਕਰਨ ਦੀ ਨਸੀਹਤ ਦਿੱਤੀ। ਉਨ੍ਹਾਂ ਨੇ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਸੀਨੀਅਰ ਅਧਿਆਪਕਾ ਅੰਜੂ ਬਾਲਾ ਅਤੇ ਕਮਲਜੀਤ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਗੁਰਵਿੰਦਰ ਕੌਰ ਖਾਲਸਾ, ਬਲਜੀਤ ਕੌਰ ਬੂਲਪੁਰ, ਜਗਮੋਹਨ ਸਿੰਘ ਨੱਥੂਪੁਰ, ਸੁਖਵਿੰਦਰ ਸਿੰਘ ਦੰਦੂਪੁਰ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਮਾਤਾ ਹਰਦੇਈ ਨੈਸ਼ਨਲ ਕਾਲਜ ਸਕੂਲ ਵਿੱਚ ਭਗਤ ਪੂਰਨ ਸਿੰਘ ਨੂੰ ਚੇਤੇ ਕੀਤਾ
Next articleਸਰਕਾਰੀ ਹਾਈ ਸਕੂਲ ਮਹੱਬਲੀਪੁਰ ਨੂੰ ਵਾਟਰ ਕੂਲਰ ਤੇ ਹੋਰ ਸਮਾਨ ਭੇਟ ਕੀਤਾ ਰੋਟਰੀ ਕਲੱਬ ਅਜਿਹੇ ਪ੍ਰੋਜੈਕਟ ਹਮੇਸ਼ਾ ਕਰਵਾਉਂਦਾ ਰਹੇਗਾ- ਭੁਪਿੰਦਰ ਸਿੰਘ