HOME ਵੱਧ ਰਹੇ ਤਾਪਮਾਨ ‘ਚ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਣਾ ਲਾਜ਼ਮੀ:...

ਵੱਧ ਰਹੇ ਤਾਪਮਾਨ ‘ਚ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਣਾ ਲਾਜ਼ਮੀ: ਡਾ. ਸ਼ੈਲਜਾ ਸ਼ਰਮਾ

26

ਸੈਂਟਰੀਏਂਟ ਫਾਰਮਾਸਿਊਟੀਕਲ ਅਤੇ ਸਫੇਰੂਲ ਫਾਊਂਡੇਸ਼ਨ ਵੱਲੋਂ ਲਗਾਏ ਮੈਡੀਕਲ ਕੈਂਪ ਦੌਰਾਨ 70 ਦੇ ਕਰੀਬ ਮਰੀਜ਼ਾਂ ਦੀ ਜਾਂਚ, ਮੁਫ਼ਤ ਦਵਾਈਆਂ ਵੰਡੀਆਂ

ਨਵਾਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ): ਰੋਪੜ-ਬਲਾਚੌਰ ਨੈਸ਼ਨਲ ਹਾਈਵੇ ‘ਤੇ ਸਥਿਤ ਟੌਂਸਾ ਦੇ ਸੈਂਟਰੀਏਂਟ ਫਾਰਮਾਸਿਊਟੀਕਲ ਦੇ ਪ੍ਰਬੰਧਕਾਂ ਦੇ ਮਾਰਗਦਰਸ਼ਨ ਹੇਠ ਸਫੇਰੂਲ ਫਾਊਂਡੇਸ਼ਨ ਸੰਸਥਾ ਵੱਲੋਂ ਇਲਾਕੇ ਦੇ ਲੋਕਾਂ ਦੀ ਸਿਹਤ ਸੰਭਾਲ ਲਈ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਸੰਸਥਾ ਵੱਲੋਂ ਹਫ਼ਤੇ ਦੇ ਦਿਨਾਂ ਵਿੱਚ ਲਗਾਤਾਰ ਲੜੀਵਾਰ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਇਸ ਵਾਰ ਰੈਲ ਮਾਜਰਾ ਦੀਆਂ ਤਿੰਨ ਪੰਚਾਇਤਾਂ ਵਿਖੇ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੇ ਅਧੀਨ ਅੱਜ ਮਾਜਰਾ ਵਿਖੇ ਇੱਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਤਪਦੀ ਗਰਮੀ ਅਤੇ ਵਧੇ ਹੋਏ ਤਾਪਮਾਨ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕ ਆਪਣੀ ਸਿਹਤ ਦੀ ਜਾਂਚ ਕਰਵਾਉਣ ਲਈ ਪਹੁੰਚੇ। ਕੈਂਪ ਵਿੱਚ ਪਹੁੰਚੇ ਲਗਭਗ 70 ਮਰੀਜ਼ਾਂ ਦੀ ਮਾਹਿਰ ਡਾਕਟਰਾਂ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਮੈਡੀਕਲ ਕੈਂਪ ਵਿੱਚ ਡਾਕਟਰ ਸ਼ੈਲਜਾ ਸ਼ਰਮਾ, ਡਾਕਟਰ ਅੰਕਿਸ਼ ਵਸ਼ਿਸ਼ਟ, ਡਾਕਟਰ ਸੂਰਿਆਕਾਂਤ, ਅਨਿਲ ਮਿਸ਼ਰਾ ਅਤੇ ਫਾਰਮਾਸਿਸਟ ਸੁਨੇਹਾ ਪਰੋਆ ਸਮੇਤ ਹਰਚੰਦ ਸਿੰਘ ਦੀ ਪੂਰੀ ਟੀਮ ਨੇ ਸਰਗਰਮੀ ਨਾਲ ਭਾਗ ਲਿਆ ਅਤੇ ਮਰੀਜ਼ਾਂ ਨੂੰ ਸੇਵਾਵਾਂ ਦਿੱਤੀਆਂ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦਿਆਂ ਡਾਕਟਰ ਸ਼ੈਲਜਾ ਸ਼ਰਮਾ ਨੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਦਿਨੋਂ-ਦਿਨ ਤਾਪਮਾਨ ਕਾਫ਼ੀ ਜ਼ਿਆਦਾ ਵੱਧ ਰਿਹਾ ਹੈ, ਜੋ ਕਿ ਸਿਹਤ ਲਈ ਨੁਕਸਾਨਦੇਹ ਸਾਬਿਤ ਹੋ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੌਸਮ ਵਿੱਚ ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਨੀੰਬੂ ਪਾਣੀ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ ਕਿ ਅਜਿਹੇ ਗਰਮ ਮੌਸਮ ਵਿੱਚ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਸਿੱਧੀ ਧੁੱਪ ਤੇ ਗਰਮੀ ਦੇ ਪ੍ਰਭਾਵ ਤੋਂ ਬਚਾਅ ਕੇ ਰੱਖਿਆ ਜਾਵੇ। ਇਸ ਪਰਉਪਕਾਰੀ ਕਾਰਜ ਲਈ ਪਿੰਡ ਦੀ ਪੰਚਾਇਤ, ਸਰਪੰਚ ਅਤੇ ਸਮੂਹ ਪੰਚਾਂ ਵੱਲੋਂ ਸੈਂਟਰੀਏਂਟ  ਫਾਰਮਾਸਿਊਟੀਕਲ ਦੇ ਪ੍ਰਬੰਧਕਾਂ ਅਤੇ ਮੈਡੀਕਲ ਟੀਮ ਦਾ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਪੇਂਡੂ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਿਤ ਹੁੰਦੇ ਹਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕਾਰਪੋਰੇਟ ਵਿਕਾਸ ਮਾਡਲ ਕਿਰਤੀ ਲੋਕਾਂ ਅਤੇ ਕੁਦਰਤ ਲਈ ਘਾਤਕ — ਕਰਨ ਸਿੰਘ ਰਾਣਾ
Next articleਭਗਵਾਨ ਬਾਲਮੀਕ ਜੀ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਏ