ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) – ਅਜੋਕੇ ਸੋਸ਼ਲ ਮੀਡੀਆ ਦੇ ਯੁੱਗ ਵਿੱਚ ਬੱਚੇ ਮੋਬਾਇਲ ਫੋਨਾਂ ਦੀ ਵੱਡੀ ਪੱਧਰ ਤੇ ਵਰਤੋਂ ਕਰ ਰਹੇ ਹਨ, ਜਿਸ ਕਾਰਨ ਬੱਚਿਆਂ ਦੇ ਦਿਮਾਗ ਅਤੇ ਪੜ੍ਹਾਈ ਤੇ ਬੁਰਾ ਅਸਰ ਪੈ ਰਿਹਾ ਹੈ। ਇਹਨਾਂ ਗੱਲਾ ਦਾ ਪ੍ਰਗਟਾਵਾ ਡੇਰਾ 108 ਸੰਤ ਬਾਬਾ ਮੇਲਾ ਰਾਮ ਜੀ ਦੇ ਮੌਜੂਦਾ ਗੱਦੀ ਨਸ਼ੀਨ ਅਤੇ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਕੁਝ ਚੋਣਵੇਂ ਪੱਤਰਕਾਰਾ ਨਾਲ ਇਕ ਮੁਲਾਕਾਤ ਦੌਰਾਨ ਕੀਤਾ ! ਉਹਨਾਂ ਕਿਹਾ ਕਿ ਅਜੋਕੇ ਸੋਸ਼ਲ ਮੀਡੀਆ ਦੇ ਯੁੱਗ ਵਿੱਚ ਛੋਟੇ ਬੱਚੇ ਆਪਣੇ ਮਾਪਿਆਂ ਤੋਂ ਮੋਬਾਇਲ ਫੋਨ ਲੈ ਲੈਂਦੇ ਹਨ ਅਤੇ ਕਾਰਟੂਨ ਵਗੈਰਾ ਵੇਖਣ ਦੀ ਬਜਾਏ ਇੰਟਰਨੈਟ ਦੀ ਸਹੂਲਤ ਨਾਲ ਕੀ ਕੁਝ ਵੇਖਦੇ ਰਹਿੰਦੇ ਹਨ, ਜਿਸ ਕਾਰਨ ਬੱਚੇ ਆਪਣੀ ਉਮਰ ਤੋਂ ਪਹਿਲਾਂ ਹੀ ਜਵਾਨ ਹੋ ਰਹੇ ਹਨ। ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ਦਾ ਜਿੱਥੇ ਸਾਨੂੰ ਬਹੁਤ ਵੱਡਾ ਫਾਇਦਾ ਹੈ, ਉੱਥੇ ਨੁਕਸਾਨ ਵੀ ਹੈ! ਉਹਨਾਂ ਕਿਹਾ ਕਿ ਅਧਿਆਪਕਾ ਵੱਲੋਂ ਸਕੂਲਾ ਵਿੱਚ ਬੱਚਿਆਂ ਨੂੰ ਮੋਬਾਇਲ ਫੋਨ ਤੋਂ ਬਚਾਉਣ ਲਈ ਇੱਕ ਵੱਖਰਾ ਪੀਰੀਅਡ ਲਗਾਇਆ ਜਾਣਾ ਚਾਹੀਦਾ ਹੈ! ਉਹਨਾ ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਕੂਲ ਵਿੱਚ ਪੜ੍ਹਦੇ ਛੋਟੇ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਤੋਂ ਦੂਰ ਰਹਿਣ ਲਈ ਹਮੇਸ਼ਾ ਪ੍ਰੇਰਿਤ ਕਰਦੇ ਰਹਿਣ! ਉਹਨਾਂ ਕਿਹਾ ਕਿ ਬੇਸ਼ੱਕ ਮੋਬਾਇਲ ਫੋਨ ਅੱਜ ਹਰ ਇੱਕ ਦੀ ਜਰੂਰਤ ਬਣ ਗਿਆ ਹੈ, ਪਰ ਇਸ ਦੀ ਗਲਤ ਕੰਮਾਂ ਲਈ ਵੀ ਵਰਤੋਂ ਹੋ ਰਹੀ ਹੈ! ਜੋ ਕਿ ਬਹੁਤ ਗਲਤ ਹੈ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



