ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਾਡਾ ਅੱਜ ਕਦਮ ਚੁੱਕਣਾ ਜ਼ਰੂਰੀ – ਡਾ. ਰਾਜ ਕੁਮਾਰ

ਫੋਟੋ ਅਜਮੇਰ ਦੀਵਾਨਾ
ਜਨੌੜੀ ਸਕੂਲ ਵਿਚ ਵਿਦਿਆਰਥੀਆਂ ਨੂੰ ਜ਼ਰੂਰੀ ਸਮਾਨ ਵੰਡਿਆ 
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਹੁਸ਼ਿਆਰਪੁਰ ਲੋਕ ਸਭਾ ਮੈਂਬਰ ਡਾ ਰਾਜ ਕੁਮਾਰ ਚੱਬੇਵਾਲ ਦੁਆਰਾ ਪਿੰਡ ਜਨੌੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਉਹਨਾਂ ਦੀ ਰੋਜ਼ਾਨਾ ਵਰਤੋਂ ਦਾ ਸਮਾਨ ਵੰਡਿਆ ਗਿਆ | ਇਹ ਪ੍ਰੋਗਰਾਮ ਸਹਾਰਾ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ । ਇਸ ਮੌਕੇ ਹੋਸ਼ਿਆਰਪੁਰ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਦੀ ਮਹੱਤਤਾ ਅਤੇ ਅਤੇ ਇਕ  ਸਿੱਖਿਅਤ ਸਮਾਜ ਦੀ ਲੋੜ ‘ਤੇ ਜ਼ੋਰ ਦਿੱਤਾ।  ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਲੋਕ ਗੀਤ, ਲੋਕ ਨਾਚ ਅਤੇ ਨਾਟਕ ਸ਼ਾਮਲ ਸਨ। ਵਿਦਿਆਰਥੀਆਂ ਨੇ ਆਪਣੇ ਹੁਨਰ ਨਾਲ ਹਾਜ਼ਰੀਨ ਦੇ ਦਿਲ ਜਿੱਤ ਲਏ ਅਤੇ ਸਭ ਨੇ ਉਨ੍ਹਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਇਸ ਆਯੋਜਨ ਬਾਰੇ ਜਾਣਕਾਰੀ ਦਿੰਦਿਆਂ ਸਹਾਰਾ ਵੈਲਫੇਅਰ ਸੁਸਾਇਟੀ ਦੀ ਪ੍ਰਧਾਨ ਰੇਣੂ ਕੰਵਰ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੰਮ ਕਰ ਰਹੀ ਹੈ। ਇਸ ਮੌਕੇ ‘ਤੇ ਡਾ ਰਾਜ ਨੇ ਸੁਸਾਇਟੀ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ  ਕਿਹਾ ਕਿ ਬੱਚਿਆਂ ਦੇ ਸੁਨਿਹਰੀ ਭਵਿੱਖ ਲਈ ਸਾਡੇ ਸਾਰੀਆਂ ਦੁਆਰਾ ਅਜਿਹੇ ਕਦਮ ਚੁੱਕਣੇ ਜ਼ਰੂਰੀ ਹਨ ਜਿਸ ਨਾਲ ਬੱਚਿਆਂ ਨੂੰ ਪੜ੍ਹਾਈ ਲਈ ਪ੍ਰੇਰਨਾ ਅਤੇ ਸਹੂਲਤਾਂ ਮਿਲਣ | ਡਾ ਰਾਜ ਨੇ ਇਸ ਸੰਸਥਾ ਨਾਲ ਜੁੜੇ ਮੈਂਬਰਾਂ ਨੂੰ ਅਤੇ ਸਕੂਲ ਸਟਾਫ ਨੂੰ ਸਫਲ ਪ੍ਰੋਗਰਾਮ ਦੇ ਲਈ ਵਧਾਈ ਦਿੱਤੀ ਅਤੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ |ਇਸ ਮੌਕੇ ‘ਤੇ ਸਕੂਲ ਦੇ ਪ੍ਰਿੰਸੀਪਲ ਰਣਜੀਤ ਸਿੰਘ, ਅਧਿਆਪਕ ਜਗਜੀਵਨ ਪ੍ਰਕਾਸ਼, ਅੰਜੂ, ਸ਼ਿਆਮ ਕੁਮਾਰੀ, ਸਰਬਜੀਤ ਅਤੇ ਰਾਮ ਲਾਲ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
ਫੋਟੋ ਅਜਮੇਰ ਦੀਵਾਨਾ
Previous articleਰਿਟਾ. ਏਅਰ ਮਾਰਸ਼ਲ ਰਮੇਸ਼ ਰਾਏ ਨੇ ਆਸ਼ਾ ਕਿਰਨ ਸਕੂਲ ਦਾ ਦੌਰਾ ਕੀਤਾ
Next articleਪਿੰਡ ਬਢ਼ੇਲ ਦਾ ਆਪਣਾ ਟਰਾਂਸਫਾਰਮਰ, ਹੁਣ ਪੂਰੀ ਵੋਲਟੇਜ ਨਾਲ ਮਿਲੇਗੀ ਬਿਜਲੀ-ਡਾ.ਇਸ਼ਾਂਕ ਕੁਮਾਰ