HOME ਸਕੂਲ ਵਿੱਚ ਬਾਲ ਦਿਵਸ ਅਤੇ ਸਾਲਾਨਾ ਐਥਲੈਟਿਕ ਮੀਟ ਦਾ ਧੂਮਧਾਮ ਨਾਲ ਆਯੋਜਨ

ਸਕੂਲ ਵਿੱਚ ਬਾਲ ਦਿਵਸ ਅਤੇ ਸਾਲਾਨਾ ਐਥਲੈਟਿਕ ਮੀਟ ਦਾ ਧੂਮਧਾਮ ਨਾਲ ਆਯੋਜਨ

4
ਭੀਖੀ   (ਸਮਾਜ ਵੀਕਲੀ)   ( ਕਮਲ ਜਿੰਦਲ) ਸਥਾਨਕ ਸ਼੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ . ਸਕੂਲ ਵਿੱਚ ਬਾਲ ਦਿਵਸ ਦੇ ਉਪਲੱਖ ਵਿੱਚ ਸਾਲਾਨਾ ਐਥਲੈਟਿਕ ਮੀਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਤੀਜੀ ਤੋਂ ਸੱਤਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਆਪਣੀ ਖੇਡ-ਕੁਸ਼ਲਤਾ ਦਾ ਪ੍ਰਦਰਸ਼ਨ ਕੀਤਾ। ਮੀਟ ਵਿੱਚ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜ, ਲੰਬੀ-ਛਾਲ, ਗੋਲਾ- ਸੁੱਟਣਾ, ਬੋਰੀ ਰੇਸ ਅਤੇ ਚਮਚ-ਨਿੰਬੂ ਰੇਸ ਵਰਗੇ ਰੋਮਾਂਚਕ ਪ੍ਰੋਗਰਾਮ ਆਯੋਜਿਤ ਕੀਤੇ ਗਏ। ਵਿਦਿਆਰਥੀਆਂ ਨੇ ਬੇਹੱਦ ਜੋਸ਼ ਅਤੇ ਖੇਡ ਭਾਵਨਾ ਨਾਲ ਹਿੱਸਾ ਲੈਂਦੇ ਹੋਏ ਸਭ ਦਾ ਮਨ ਮੋਹ ਲਿਆ। ਸਵੇਰੇ ਦੀ ਸਭਾ ਵਿੱਚ ਬਾਲ ਦਿਵਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਬੱਚਿਆਂ ਦੇ ਮਹੱਤਵ, ਮਾਸੂਮੀਅਤ ਅਤੇ ਰਚਨਾਤਮਕਤਾ ਨੂੰ ਉਜਾਗਰ ਕੀਤਾ। ਪ੍ਰੋਗਰਾਮ ਦੇ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬ੍ਰਿਜਲਾਲ , ਮੈਨੇਜਰ ਸਤੀਸ਼ ਕੁਮਾਰ ਅਤੇ ਵਾਈਸ-ਪ੍ਰਧਾਨ ਐਡਵੋਕੇਟ ਮਨੋਜ ਕੁਮਾਰ ਤੇ ਮੈਂਬਰ ਐਡਵੋਕੇਟ ਗਗਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਬੱਚਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦੇ ਹੋਏ ਜੇਤੂਆਂ ਨੂੰ ਮੈਡਲ ਪਾ ਕੇ ਉਨ੍ਹਾਂ ਦੀ ਹੌਂਸਲਾ-ਅਫਜ਼ਾਈ ਕੀਤੀ।  ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਾਰਜਕਰਮ ਬੱਚਿਆਂ ਦੇ ਸਮੂਹਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleजवाहरलाल नेहरू का आधुनिक भारत का दृष्टिकोण और मोदी का विकसित भारत का दृष्टिकोण: समानताएँ और अंतर
Next articleਜਿਲ੍ਹਾ ਕਾੰਨੂਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਵੱਲੋ ਬਾਲ ਦਿਵਸ ਦੇ ਮੌਕੇ ਤੇ ਸੰਤ ਬਾਬਾ ਖੇਮ ਸਿੰਘ ਮਾਡਲ ਸਕੂਲ, ਅਲਾਚੌਰ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਅਤੇ ਨਸ਼ੇ ਦੇ ਵਿਸ਼ੇ ਤੇ ਡਰਾਇੰਗ ਮੁਕਾਬਲਾ ਕਰਵਾਇਆ ਗਿਆ