ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਵਲੋ ਪਿੰਡ ਕੁਨੈਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਬਾਲ ਦਿਵਸ ਦੇ ਮੌਕੇ ਤੇ ਇਕ ਸਨਮਾਨ ਸਮਾਰੋਹ ਅਯੋਜਿਤ ਕੀਤਾ ਜਾਵੇਗਾ । ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਪ੍ਰੈਸ ਨਾਲ ਗਲਬਾਤ ਕਰਦੇ ਹੋਏ ਦੱਸਿਆ ਕਿ ਸੁਸਾਇਟੀ ਵੱਲੋਂ ਪਿੰਡ ਕੁਨੈਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ 14 ਨਵੰਬਰ 2024 ਦਿਨ ਵੀਰਵਾਰ ਨੂੰ ਬਾਲ ਦਿਵਸ ਦੇ ਮੌਕੇ ਤੇ ਇਕ ਸਨਮਾਨ ਸਮਾਰੋਹ ਅਯੋਜਿਤ ਕੀਤਾ ਜਾਵੇਗਾ । ਜਿਸ ਵਿਚ ਸਿੱਖਿਆ ਦੇ ਖੇਤਰ ਅਤੇ ਖੇਡਾਂ ਪੰਜਾਬ ਦੀਆਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਜਿਸ ਦੌਰਾਨ ਛੋਟੇ ਛੋਟੇ ਬੱਚਿਆਂ ਵਲੋ ਗਿੱਧਾ ਭੰਗੜਾ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਜਾਣਗੀਆਂ। ਉਹਨਾ ਕਿਹਾ ਸੁਸਾਇਟੀ ਵੱਲੋਂ ਪਹਿਲਾਂ ਵੀ ਸਿੱਖਿਆ ਦੇ ਡਿਗ ਰਹੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸਾਲ ਵੱਖ ਵੱਖ ਮੌਕਿਆਂ ਤੇ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਸਨਮਾਨਿਤ ਕਰਕੇ ਉਤਸਾਹਿਤ ਕੀਤਾ ਜਾਂਦਾ ਹੈ । ਇਸ ਮੌਕੇ ਉੱਘੇ ਸਮਾਜ ਸੇਵੀ ਰਾਜੀਵ ਕੰਡਾ ਵਲੋ ਆਪਣੇ ਜਨਮ ਦਿਨ ਤੇ ਬੱਚਿਆ ਨੂੰ ਸਿੱਖਿਆ ਨਾਲ ਸਬੰਧਿਤ ਸਮਗਰੀ ਵਿਤਰਿਤ ਕੀਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly