HOME ਬੱਚਿਆਂ ਦੀ ਤੰਦਰੁਸਤੀ ਅਤੇ ਚੰਗੀ ਸਿਹਤ ਲਈ ਮਾਂ ਦਾ ਦੁੱਧ ਜ਼ਰੂਰੀ: ਡਾ....

ਬੱਚਿਆਂ ਦੀ ਤੰਦਰੁਸਤੀ ਅਤੇ ਚੰਗੀ ਸਿਹਤ ਲਈ ਮਾਂ ਦਾ ਦੁੱਧ ਜ਼ਰੂਰੀ: ਡਾ. ਵਿਸ਼ਾਲੀ ਸ਼ਰਮਾ

ਨਵਾਂਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ): ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਔਰਤਾਂ ਨੂੰ ਆਪਣੇ ਬੱਚਿਆਂ ਅਤੇ ਖ਼ੁਦ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਹਰੇਕ ਬੁੱਧਵਾਰ ਨੂੰ ‘ਮਮਤਾ ਦਿਵਸ’ ਮਨਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸੇ ਲੜੀ ਤਹਿਤ ਸਿਵਿਲ ਸਰਜਨ ਡਾ. ਗੁਰਿੰਦਰਜੀਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਰਕਾਰੀ ਹਸਪਤਾਲ ਕਾਠਗੜ੍ਹ ਦੀ ਟੀਮ ਵੱਲੋਂ ਵਿਸ਼ੇਸ਼ ਤੌਰ ‘ਤੇ ਮਮਤਾ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਤੌਰ ‘ਤੇ ਡਾ. ਵਿਸ਼ਾਲੀ ਸ਼ਰਮਾ ਨੇ ਭਾਗ ਲਿਆ, ਜਦਕਿ ਸੁਪਰਵਾਈਜ਼ਰ ਜਸਵਿੰਦਰ ਕੌਰ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਹਾਜ਼ਰ ਔਰਤਾਂ ਨੂੰ ਸੰਬੋਧਨ ਕਰਦਿਆਂ ਡਾ. ਵਿਸ਼ਾਲੀ ਸ਼ਰਮਾ ਨੇ ਕਿਹਾ ਕਿ ਬੱਚਿਆਂ ਦੀ ਚੰਗੀ ਸਿਹਤ ਅਤੇ ਉਨ੍ਹਾਂ ਦੇ ਉੱਤਮ ਸਰੀਰਕ ਵਿਕਾਸ ਲਈ ਮਾਂ ਦਾ ਦੁੱਧ ਸਭ ਤੋਂ ਵੱਧ ਜ਼ਰੂਰੀ ਅਤੇ ਅੰਮ੍ਰਿਤ ਸਮਾਨ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰੋਜ਼ਾਨਾ ਦੀ ਖ਼ੁਰਾਕ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਹਮੇਸ਼ਾ ਸਾਫ਼-ਸੁਥਰਾ ਤੇ ਪੌਸ਼ਟਿਕ ਭੋਜਨ ਹੀ ਗ੍ਰਹਿਣ ਕਰਨ। ਡਾ. ਸ਼ਰਮਾ ਨੇ ਔਰਤਾਂ ਨੂੰ ਸਿਹਤਮੰਦ ਰਹਿਣ ਦਾ ਵੱਲ ਦੱਸਦਿਆਂ ਪ੍ਰੇਰਿਤ ਕੀਤਾ ਕਿ ਉਹ ਬਾਸੀ ਸਬਜ਼ੀਆਂ ਅਤੇ ਫ਼੍ਰਿਜ ਵਿੱਚ ਰੱਖੇ ਹੋਏ ਪੁਰਾਣੇ ਖਾਣੇ ਦੇ ਸਾਮਾਨ ਦੀ ਵਰਤੋਂ ਕਰਨ ਤੋਂ ਬਿਲਕੁਲ ਪਰਹੇਜ਼ ਕਰਨ। ਇਸ ਮਮਤਾ ਦਿਵਸ ਮੌਕੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਰੂਟੀਨ ਮੁਤਾਬਕ ਟੀਕਾਕਰਨ ਵੀ ਕੀਤਾ ਗਿਆ ਅਤੇ ਮੌਜੂਦ ਬੱਚਿਆਂ ਨੂੰ ਲੋੜੀਂਦੇ ਟੀਕੇ ਲਗਾਏ ਗਏ। ਇਸ ਜਾਗਰੂਕਤਾ ਅਤੇ ਟੀਕਾਕਰਨ ਕੈਂਪ ਦੌਰਾਨ ਡਾਕਟਰ ਵਿਸ਼ਾਲੀ ਸ਼ਰਮਾ, ਸੁਪਰਵਾਈਜ਼ਰ ਜਸਵਿੰਦਰ ਕੌਰ, ਪ੍ਰਵੀਨ ਕੁਮਾਰੀ, ਕਨਵਲ ਕੁਮਾਰ, ਆਸ਼ਾ ਵਰਕਰ ਸੰਤੋਸ਼ ਕੁਮਾਰੀ ਅਤੇ ਸਤੀਸ਼ ਸਮੇਤ ਹੋਰ ਸਿਹਤ ਕਰਮੀ ਤੇ ਪਿੰਡ ਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨੌਜਵਾਨ ਭਾਰਤ ਸਭਾ ਵੱਲੋਂ ਪਿੰਡ ਸਵੱਦੀ ਖੁਰਦ ਵਿੱਚ ਚੱਲ ਰਹੀਆਂ ਮੁਸ਼ਕਿਲਾਂ ਸੰਬੰਧੀ ਪਿੰਡ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ*
Next articleਉਮੀਦਵਾਰਾਂ ਦੀ ਕਿਸਮਤ ਬੈਲਟ ਬਾਕਸਾਂ ‘ਚ ਬੰਦ, 29 ਮਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ