ਭੀਖੀ, (ਸਮਾਜ ਵੀਕਲੀ) ( ਕਮਲ ਜਿੰਦਲ ) ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿਖੇ ਇੱਕ ਕੁਇਜ਼ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਚਾਰੇ ਹਾਊਸਾਂ (ਯਮੁਨਾ, ਰਾਵੀ , ਸਤਲੁੱਜ, ਗੁਦਾਵਰੀ) ਦੇ ਬੱਚਿਆਂ ਨੇ ਭਾਗ ਲਿਆ । ਇਸ ਮੁਕਾਬਲੇ ਵਿੱਚ ਬੱਚਿਆਂ ਨੂੰ ਵੱਖ ਵੱਖ ਵਿਸ਼ਿਆਂ ਤੇ ਪ੍ਰਸ਼ਨ ਪੁੱਛੇ ਗਏ ।ਬੱਚਿਆਂ ਨੇ ਬੜੇ ਉਤਸਾਹ ਨਾ ਪ੍ਰਸ਼ਨ ਦੇ ਉੱਤਰ ਦਿੱਤੇ। ਇਸ ਮੁਕਾਬਲੇ ਦੇ ਅੰਤ ਵਿੱਚ ਯਮਨਾ ਹਾਊਸ ਜੇਤੂ ਰਿਹਾ। ਇਸ ਮੌਕੇ ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਜੀ ਨੇ ਬੱਚਿਆਂ ਨੂੰ ਐਪ੍ਰੀਸ਼ੀਏਟ ਕਾਰਡ ਦਿੱਤੇ ਜਿਸ ਨਾਲ ਬੱਚਿਆਂ ਦਾ ਉਤਸ਼ਾਹ ਹੋਰ ਵੀ ਵਧ ਗਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਕਿਨ ਰਤਨ ਜੀ ਨੇ ਕਿਹਾ ਕਿ ਇਹਨਾਂ ਮੁਕਾਬਲੇ ਨਾਲ ਬੱਚਿਆਂ ਦੇ ਮਨੋਬਲ ਵਿੱਚ ਵਾਧਾ ਹੁੰਦਾ ਹੈ ਅਤੇ ਬੱਚੇ ਆਪਣੀ ਪੜਾਈ ਵਿੱਚ ਹੋਰ ਵੀ ਅੱਗੇ ਵਧ ਸਕਦੇ ਹਨ। ਇਸ ਮੌਕੇ ਸਮੂਹ ਸਟਾਫ ਹਾਜ਼ਰ ਰਿਹਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


