ਮੋਗਾ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਚਾਈਨਾ ਦੇ ਵਿੱਚ ਹੋਈ ਸਟਰਾਂਗਮੈਨ ਕੰਪੀਟੀਸ਼ਨ ਵਿੱਚ ਪੰਜਾਬੀ ਗੱਭਰੂ ਨੇ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਬਰਨ ਮੈਡਲ ਜਿੱਤ ਕੇ ਨਾ ਸਿਰਫ ਪੰਜਾਬ ਦਾ ਸਗੋਂ ਪੂਰੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਵਰਲਡ ਸਟਰਾਂਗਮੈਨ ਇੰਡੀਆ ਦੇ ਪ੍ਰਧਾਨ ਹਰਵਿੰਦਰ ਸਲੀਨਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਜਿੱਤ ਕੇ ਨਵੰਬਰ ਵਿੱਚ ਹੋਣ ਵਾਲੀ ਵਰਲਡ ਸਟਰਾਂਗਮੈਨ ਚੈਂਪੀਅਨਸ਼ਿਪ ਵਿੱਚ ਹਿੱਸਾ ਲਵੇਗਾ ਇਸ ਚੈਂਪੀਅਨਸ਼ਿਪ ਵਿੱਚ ਦੁਨੀਆ ਭਰ ਦੇ ਅਥਲੀਟਾਂ ਨੇ ਹਿੱਸਾ ਲਿਆ ਜਿਸ ਵਿੱਚ ਜਸਵਿੰਦਰ ਸਿੰਘ ਹੈਪੀ ਬਰਾੜ ਵੀ ਸ਼ਾਮਿਲ ਸੀ। ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਹੈਪੀ ਬਰਾੜ 105 ਕੈਟਾਗਰੀ ਵਿੱਚ ਹਿੱਸਾ ਲੈਂਦੇ ਹੋਏ ਬਰੋਨਜ ਮੈਡਲ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਸਲੀਨਾ ਨੇ ਕਿਹਾ ਕਿ ਖੇਡਾਂ ਮਨੁੱਖ ਲਈ ਬੇਹੱਦ ਜਰੂਰੀ ਹਨ ਅਤੇ ਖੇਡਾਂ ਵਿੱਚ ਪੰਜਾਬੀਆਂ ਦੀ ਵੱਖਰੀ ਪਹਿਚਾਨ ਹੈ। ਪਹਿਲਾਂ ਵੀ ਪੰਜਾਬੀਆਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਵੱਡੀਆਂ ਪ੍ਰਾਪਤੀਆਂ ਕੀਤੀਆਂ ਅਤੇ ਹੁਣ ਵੀ ਪੰਜਾਬ ਦੇ ਨੌਜਵਾਨ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵੱਲੋਂ ਚਾਈਨਾ ਵਿੱਚ ਹੋਈ ਸਟਰਾਂਗਮੈਨ ਵਿੱਚ ਬਰੋਨਜ ਮੈਡਲ ਜਿਤਨਾ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ ਹੈਪੀ ਬਰਾੜ ਦੀ ਇਹ ਪ੍ਰਾਪਤੀ ਹੋਰਨਾ ਨੌਜਵਾਨਾਂ ਨੂੰ ਵੀ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਸਲੀਨਾ ਨੇ ਐਲਾਨ ਕੀਤਾ ਕਿ ਹੈਪੀ ਬਰਾੜ ਦਾ ਪੰਜਾਬ ਪੁੱਜਣ ਤੇ ਸਨਮਾਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਲੀਣਾ ਟੀਮ ਦੇ ਕਈ ਖਿਡਾਰੀ ਵਿਸ਼ਵ ਪੱਧਰ ਤੇ ਪਹਿਲਾਂ ਵੀ ਕਾਮਯਾਬੀ ਹਾਸਿਲ ਕਰ ਚੁੱਕੇ ਹਨ ਸਲੀਨਾ ਨੇ ਹੈਪੀ ਬਰਾੜ ਤੇ ਮਾਪਿਆਂ ਨੂੰ ਵਧਾਈ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



