ਨਵੀਂ ਦਿੱਲੀ (ਸਮਾਜ ਵੀਕਲੀ): ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਨੇ ਅੱਜ ਕਿਹਾ ਕਿ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵਿਚ ਭਾਵੇਂ ਅਫ਼ਗਾਨਿਸਤਾਨ ਬਾਰੇ ਮਤਾ ਪਾਸ ਕੀਤਾ ਗਿਆ ਹੈ ਪਰ ਖ਼ੁਸ਼ੀ ਮਨਾਉਣੀ ਅਜੇ ਜਲਦਬਾਜ਼ੀ ਹੋਵੇਗੀ ਕਿਉਂਕਿ ਚੀਨ, ਪਾਕਿਸਤਾਨ ਤੇ ਤਾਲਿਬਾਨ ਦੇ ਕਬਜ਼ੇ ਵਾਲੇ ਅਫ਼ਗਾਨਿਸਤਾਨ ਦਾ ਗੱਠਜੋੜ ਭਾਰਤ ਲਈ ਚਿੰਤਾ ਦਾ ਵਿਸ਼ਾ ਬਣ ਸਕਦਾ ਹੈ। ਸਲਾਮਤੀ ਕੌਂਸਲ ਨੇ ਮਤਾ ਪਾਸ ਕੀਤਾ ਸੀ ਕਿ ਅਫ਼ਗਾਨਿਸਤਾਨ ਦੀ ਧਰਤੀ ਨੂੰ ਅਤਿਵਾਦ ਦਾ ਅੱਡਾ ਨਹੀਂ ਬਣਨ ਦਿੱਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly