ਪੇਈਚਿੰਗ (ਸਮਾਜ ਵੀਕਲੀ): ਪੂਰਬੀ ਲੱਦਾਖ ਵਿੱਚ ਸਰਹੱਦ ’ਤੇ ਭਾਰਤ ਨਾਲ ਜਾਰੀ ਤਣਾਅ ਦਰਮਿਆਨ ਚੀਨ ਨੇ ਸਰਹੱਦੀ ਖੇਤਰਾਂ ਦੀ ਜ਼ਮੀਨ ਨੂੰ ਲੈ ਕੇ ਨਵਾਂ ਕਾਨੂੰਨ ਪਾਸ ਕੀਤਾ ਹੈ। ਮੁਲਕ ਦੇ ਕੌਮੀ ਵਿਧਾਨ ਮੰਡਲ ਨੇ ਕਿਹਾ ਕਿ ਚੀਨ ਦੀ ਪ੍ਰਭੂਸੱਤਾ ਤੇ ਪ੍ਰਾਦੇਸ਼ਕ ਅਖੰਡਤਾ ‘ਪਵਿੱਤਰ ਤੇ ਅਟੁੱਟ’ ਹੈ। ਸਰਕਾਰੀ ਖ਼ਬਰ ਏਜੰਸੀ ਸਿਨਹੁਆ ਨੇ ਕਿਹਾ ਕਿ ਨੈਸ਼ਨਲ ਪੀਪਲਜ਼ ਕਾਂਗਰਸ ਦੀ ਸਟੈਂਡਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਸ਼ਨਿੱਚਰਵਾਰ ਨੂੰ ਪਾਸ ਕੀਤਾ ਕਾਨੂੰਨ ਅਗਲੇ ਸਾਲ ਪਹਿਲੀ ਜਨਵਰੀ ਤੋਂ ਅਮਲ ਵਿੱਚ ਆ ਜਾਵੇਗਾ।
ਕਾਨੂੰਨ ਮੁਤਾਬਕ ਆਪਣੀ ਪ੍ਰਾਦੇਸ਼ਕ ਅਖੰਡਤਾ ਤੇ ਜ਼ਮੀਨੀ ਹੱਦਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ ਇਸ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਚੀਨ ਵੱਲੋਂ ਜ਼ੋਰਦਾਰ ਢੰਗ ਟਾਕਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਾਨੂੰਨ ਵਿੱਚ ਸਰਹੱਦਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ, ਸਰਹੱਦੀ ਖੇਤਰਾਂ ਵਿੱਚ ਆਰਥਿਕ ਤੇ ਸਮਾਜਿਕ ਵਿਕਾਸ ਲਈ ਹਮਾਇਤ, ਬੁਨਿਆਦੀ ਤੇ ਲੋਕ ਸੇਵਾਵਾਂ ਵਿੱਚ ਸੁਧਾਰ ਅਤੇ ਸਰਹੱਦੀ ਸੁਰੱਖਿਆ ਤੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਤਾਲਮੇਲ ਲਈ ਹਰ ਸੰਭਵ ਉਪਰਾਲੇ ਕਰਨ ਦੀ ਸ਼ਰਤ ਵੀ ਰੱਖੀ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly