ਸੰਯੁਕਤ ਰਾਸ਼ਟਰ ਦੇ ਨੁਮਾਇੰਦੇ ਨੂੰ ਸ਼ਿਨਜਿਆਂਗ ਦਾ ‘ਭਰੋਸੇਯੋਗ ਦੌਰਾ’ ਕਰਨ ਦੇਵੇ ਚੀਨ: ਗੁਟੇਰੇਜ਼

ਸੰਯੁਕਤ ਰਾਸ਼ਟਰ (ਸਮਾਜ ਵੀਕਲੀ):  ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਓ ਗੁਟੇਰੇਜ਼ ਨੇ ਅੱਜ ਚੀਨ ਨੂੰ ਕਿਹਾ ਕਿ ਸੰਗਠਨ ਉਮੀਦ ਕਰਦਾ ਹੈ ਕਿ ਪੇਈਚਿੰਗ ਉਨ੍ਹਾਂ ਦੇ ਮਨੁੱਖੀ ਹੱਕ ਮੁਖੀ ਨੂੰ ਚੀਨ ਦਾ ‘ਭਰੋਸੇਯੋਗ ਦੌਰਾ’ ਕਰਨ ਦੇਵੇਗਾ। ਸੰਯੁਕਤ ਰਾਸ਼ਟਰ ਦਾ ਮਨੁੱਖੀ ਹੱਕ ਮੁਖੀ ਸ਼ਿਨਜਿਆਂਗ ਵੀ ਜਾਣਾ ਚਾਹੁੰਦਾ ਹੈ ਜਿੱਥੇ ਚੀਨ ਉਤੇ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਦੋਸ਼ ਲੱਗ ਰਹੇ ਹਨ। ਉਈਗਰ ਮੁਸਲਮਾਨਾਂ ਇਸੇ ਸੂਬੇ ਵਿਚ ਵੱਡੀ ਗਿਣਤੀ ਵਿਚ ਰਹਿੰਦੇ ਹਨ। ਗੁਟੇਰੇਜ਼ 2022 ਦੀਆਂ ਸਰਦ ਰੁੱਤ ਉਲੰਪਿਕਸ ਦੇ ਉਦਘਾਟਨੀ ਸਮਾਗਮ ਵਿਚ ਹਿੱਸਾ ਲੈਣ ਲਈ ਪੇਈਚਿੰਗ ਆਏ ਹੋਏ ਹਨ। ਉਨ੍ਹਾਂ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਤੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਵੀ ਮੁਲਾਕਾਤ ਕੀਤੀ। ਚੀਨ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਸੰਯੁਕਤ ਰਾਸ਼ਟਰ ਦੇ ਮਨੁੱਖੀ ਹੱਕ ਸੰਗਠਨ ਮੁਖੀ ਮਿਸ਼ੇਲ ਬੈਚਲੈੱਟ ਸ਼ਿਨਜਿਆਂਗ ਦਾ ਦੌਰਾ ਕਰ ਸਕਦੇ ਹਨ। ਗੁਟੇਰੇਜ਼ ਤੇ ਚੀਨ ਦੇ ਆਗੂਆਂ ਨੇ ਖੇਤਰੀ ਮੁੱਦਿਆਂ ਉਤੇ ਵੀ ਗੱਲਬਾਤ ਕੀਤੀ ਹੈ। ਇਸ ਵਿਚ ਅਫ਼ਗਾਨਿਸਤਾਨ ਦਾ ਮੁੱਦਾ ਵੀ ਸ਼ਾਮਲ ਹੈ। ਚੀਨ ਨੇ ਕਿਹਾ ਹੈ ਕਿ ਉਨ੍ਹਾਂ ਦਾ ਰੁਖ਼ ਸਪੱਸ਼ਟ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂਕਰੇਨ ਸਰਹੱਦ ’ਤੇ ਤਣਾਅ ਵਿਚਾਲੇ ਅਮਰੀਕਾ ਨੇ ਸੈਂਕੜੇ ਸੈਨਿਕ ਪੋਲੈਂਡ ਭੇਜੇ
Next articleਕਸ਼ਮੀਰ ਮਸਲੇ ਦੇ ਹੱਲ ਲਈ ‘ਇਕਪਾਸੜ ਕਾਰਵਾਈ’ ਦਾ ਵਿਰੋਧ ਕਰਾਂਗੇ: ਚੀਨ