ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਪੰਜਾਬ ਸਰਕਾਰ ਵੱਲੋਂ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿੱਚ ਤੈਨਾਤ ਸੀਨੀਅਰ ਲੈਬ ਤਕਨੀਸ਼ੀਅਨ ਦਰਸ਼ਨ ਮਸੀਹ ਨੂੰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਚੰਡੀਗੜ੍ਹ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ, ਨੇ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਿੱਥੇ ਤੇਜ ਬਾਰਿਸ਼ ਨੇ ਘਰਾਂ ਅਤੇ ਫਸਲਾਂ ਦਾ ਨੁਕਸਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਪੰਜਾਬ ਦੇ ਘੱਟ ਗਿਣਤੀ ਵਿੱਚ ਆਉਂਦੇ ਸਮਾਜ ਵੱਲੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਸਮੁੱਚੇ ਪੰਜਾਬ ਦੀ ਹਾਲਤ ਬਹੁਤ ਹੀ ਖ਼ਰਾਬ ਬਣੀ ਹੋਈ ਹੈ ਪਰ ਫਿਰ ਵੀ ਮੁੜ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਲਈ ਸੂਬੇ ਦੇ ਲੋਕਾਂ ਦੇ ਹੌਸਲੇ ਬੁਲੰਦ ਹਨ। ਇਸੇ ਦੌਰਾਨ ਉਹ ਪਿੰਡ ਸਲੇਮਪੁਰ ਵਿੱਚ ਵੀ ਗਏ, ਜਿੱਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵਕ ਰਤਨ ਸਿੰਘ ਰੰਧਾਵਾ ਅਤੇ ਪੰਚਾਇਤ ਮੈਂਬਰ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



