ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਵਿਖੇ ਧੂਮਧਾਮ ਨਾਲ ਕ੍ਰਿਸਮਸ ਦਾ ਤਿਉਹਾਰ ਮਨਾਇਆ ਗਿਆ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿੱਚ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਜੀ ਅਤੇ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਜੀ ਦੀ ਨਿਗਰਾਨੀ ਹੇਠ ਬੜੇ ਹੀ ਉਤਸ਼ਾਹ ਨਾਲ ਕ੍ਰਿਸਮਸ ਦਾ ਤਿਉਹਾਰ ਮਨਾਇਆ ਗਿਆ। ਇਸ ਅਵਸਰ ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੀਨੀਅਰ ਜਮਾਤ ਦੇ ਵਿਦਿਆਰਥੀਆਂ ਦੁਆਰਾ ਇਸ ਤਿਉਹਾਰ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਭਾਸ਼ਣ ਦਿੱਤਾ ਗਿਆ।

ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਇਸ ਦਿਨ ਪ੍ਰਭੂ ਈਸਾ ਮਸੀਹ (ਜੀਸਸ ਕ੍ਰਾਈਸਟ) ਦਾ ਜਨਮ ਹੋਇਆ ਸੀ । ਇਸ ਲਈ ਇਸ ਤਿਉਹਾਰ ਨੂੰ ਵੱਡਾ ਦਿਨ ਵੀ ਕਿਹਾ ਜਾਂਦਾ ਹੈ। ਵਿਦਿਆਰਥੀਆਂ ਦੁਆਰਾ ਪ੍ਰਭੂ ਈਸਾ ਮਸੀਹ ਦੀ ਜਨਮ ਦੀ ਕਹਾਣੀ ਨੂੰ ਨਾਟਕ ਦੇ ਰੂਪ ਵਿੱਚ ਪੇਸ਼ ਕੀਤਾ ਗਿਆ। ਇਸ ਅਵਸਰ ਤੇ ਵਿਦਿਆਰਥੀਆਂ ਦੁਆਰਾ ਕਵਿਤਾ, ਸੋਲੋ ਡਾਂਸ, ਗਰੁੱਪ ਡਾਂਸ ਅਤੇ ਕ੍ਰਿਸਮਿਸ ਗੀਤ ਆਦਿ ਪੇਸ਼ ਕੀਤੇ ਗਏ ਅਤੇ ਕੁਝ ਵਿਦਿਆਰਥੀਆਂ ਨੇ ਸੈਂਟਾ ਕਲਾਸ ਦਾ ਪਹਿਰਾਵਾ ਪਾ ਕੇ ਸਭ ਨੂੰ ਆਕਰਸ਼ਿਤ ਕੀਤਾ।

ਅੰਤ ਵਿੱਚ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਨਾਨਕਪੁਰ ਨੇ ਸਾਰੇ ਵਿਦਿਆਰਥੀਆਂ ਨੂੰ ਕ੍ਰਿਸਮਸ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਹੋਇਆਂ ਇਸ ਤਰ੍ਹਾਂ ਹਰ ਤਿਉਹਾਰ ਨੂੰ ਮਿਲਜੁਲ ਕੇ ਮਨਾਉਣ ਦਾ ਸੰਦੇਸ਼ ਦਿੱਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਜੀ ਨੇ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਹਰ ਗਤੀਵਿਧੀ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ|

 

Previous articleਆਖ਼ਰੀ ਇੱਛਾ
Next articleਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਕ੍ਰਿਸਮਿਸ ਦਾ ਦਿਹਾੜਾ ਮਨਾਇਆ