HOME *ਫੇਫੜਿਆਂ ਦੀ ਗੰਭੀਰ ਬਿਮਾਰੀ ਵਾਇਰਲ ਨਮੋਨੀਆ ਨਾਲ ਜੂਝ ਰਹੇ 60 ਸਾਲਾਂ ਮਰੀਜ਼...

*ਫੇਫੜਿਆਂ ਦੀ ਗੰਭੀਰ ਬਿਮਾਰੀ ਵਾਇਰਲ ਨਮੋਨੀਆ ਨਾਲ ਜੂਝ ਰਹੇ 60 ਸਾਲਾਂ ਮਰੀਜ਼ ਦਾ ਢਾਹਾਂ ਕਲੇਰਾਂ ਹਸਪਤਾਲ ਵਿੱਚ ਹੋਇਆ ਸਫ਼ਲ ਇਲਾਜ*

ਫੋਟੋ ਕੈਪਸ਼ਨ: ਤੰਦਰੁਸਤ ਹੋਏ ਮਰੀਜ਼ ਨਾਲ ਡਾ. ਵਿਵੇਕ ਗੁੰਬਰ ਤੇ ਹਸਪਤਾਲ ਸਟਾਫ।
ਨਵਾਂਸ਼ਹਿਰ /ਬੰਗਾ,  (ਸਮਾਜ ਵੀਕਲੀ)  (ਜਤਿੰਦਰਪਾਲ ਸਿੰਘ ਕਲੇਰ ) ਪਿਛਲੇ ਚਾਰ ਦਹਾਕਿਆਂ ਤੋਂ ਮਿਆਰੀ ਸਿਹਤ ਸਹੂਲਤਾਂ ਲਈ ਜਾਣੀ ਜਾਂਦੀ ਦੁਆਬਾ ਖੇਤਰ ਦੀ ਮੋਹਰੀ ਸਿਹਤ ਸੰਸਥਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਨਟਰਨਲ ਮੈਡੀਸਨ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਅਤੇ ਉਨ੍ਹਾਂ ਦੀ ਸਪਰਪਿਤ ਟੀਮ ਨੇ ਫੇਫ਼ੜਿਆਂ ਦੀ ਗੰਭੀਰ ਬਿਮਾਰੀ (ਵਾਇਰਲ ਨਮੋਨੀਆ) ਅਤੇ ਅਨਿਯਮਤ ਸ਼ੂਗਰ, ਬਲੱਡ ਪੈਸ਼ਰ ਕਰਕੇ ਸਰੀਰ ਦੇ ਹੋਰ ਅੰਗਾਂ ਦੀ ਕਾਰਜ ਪ੍ਣਾਲੀ ‘ਤੇ ਪਏ ਬੁਰੇ ਪ੍ਭਾਵਾਂ ਕਾਰਨ ਪੈਦਾ ਹੋਈਆਂ ਅਲਾਮਤਾਂ ਨਾਲ ਪੀੜਤ ਸੱਠ ਸਾਲਾਂ ਉਮਰ ਦੇ ਵਿਅਕਤੀ ਦਾ ਸਫ਼ਲ ਇਲਾਜ ਕਰਕੇ ਉਸ ਨੂੰ ਮੌਤ ਦੇ ਮੂੰਹ ‘ਚੋਂ ਬਾਹਰ ਕੱਢਣ ਵਿੱਚ ਕਾਮਯਾਬ ਰਹੀ ਹੈ। ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਕਤ ਵਿਅਕਤੀ ਨੂੰ ਬੇਹੱਦ ਮਾੜੀ ਸਥਿਤੀ ਵਿੱਚ ਉਸ ਦੇ ਪਰਿਵਾਰ ਵੱਲੋਂ ਢਾਹਾਂ ਕਲੇਰਾਂ ਹਸਪਤਾਲ ਵਿਖੇ ਲਿਆਂਦਾ ਗਿਆ ਸੀ। ਮੁੱਢਲੀ ਜਾਂਚ ਦੌਰਾਨ ਕਰਵਾਏ ਜ਼ਰੂਰੀ ਟੈਸਟਾਂ ਨੇ ਵੀ ਉਕਤ ਬਿਮਾਰੀ ਦੀ ਪੁਸ਼ਟੀ ਕੀਤੀ। ਮਰੀਜ਼ ਦੀ ਹਾਲਤ ਨੂੰ ਧਿਆਨ ਵਿੱਚ ਰਖਦੇ ਹੋਏ ਉਸ ਨੂੰ ਆਈ ਸੀ ਯੂ ਵਿਭਾਗ ਵਿੱਚ ਭਰਤੀ ਕੀਤਾ ਗਿਆ ਤੇ ਇਲਾਜ ਸ਼ੁਰੂ ਕੀਤਾ ਗਿਆ। ਡਾਕਟਰੀ ਟੀਮ ਦੀ ਦਿਨ-ਰਾਤ ਦੀ ਮਿਹਨਤ ਰੰਗ ਲਿਆਈ ਸੱਤ ਦਿਨ ਆਈ ਸੀ ਯੂ ਅਤੇ ਤਿੰਨ ਦਿਨ ਐਚ ਡੀ ਯੂ ਵਾਰਡ ਵਿੱਚ ਹੋਏ ਇਲਾਜ ਤੋਂ ਬਾਅਦ ਮਰੀਜ਼ ਹੁਣ ਤੰਦਰੁਸਤ ਹੈ। ਇਸ ਮੌਕੇ ਮਰੀਜ਼ ਦੇ ਪਰਿਵਾਰਜਨਾਂ ਨੇ  ਡਾ. ਵਿਵੇਕ ਗੁੰਬਰ, ਸਮੂਹ ਮੈਡੀਕਲ ਅਫ਼ਸਰਾਂ, ਨਰਸਿੰਗ ਸਟਾਫ ਦਾ ਹਾਰਦਿਕ ਧੰਨਵਾਦ ਕੀਤਾ। ਉਨ੍ਹਾਂ ਨੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਦਾ ਵੀ ਡਾਕਟਰੀ ਟੀਮਾਂ ਦੀ ਯੋਗ ਰਹਿਨੁਮਾਈ ਲਈ ਧੰਨਵਾਦ ਕੀਤਾ। ਕਾਬਿਲੇ ਗੌਰ ਹੈ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿੱਚ ਸਾਰੇ ਡਾਕਟਰੀ ਵਿਭਾਗ ਮੌਜੂਦ ਹਨ ਜਿਨ੍ਹਾਂ ਦੇ ਮਾਹਿਰ ਡਾਕਟਰ ਸਾਹਿਬਾਨਾਂ ਵੱਲੋਂ ਮਰੀਜ਼ਾਂ ਦਾ ਮਿਆਰੀ ਇਲਾਜ ਹੋ ਰਿਹਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅੱਪਰਾ ਵਿਖੇ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸੁਸ਼ੋਭਿਤ
Next articleਕੈਪਟਨ ਰੋਹਿਤ ਸ਼ਰਮਾ ਨੇ ਭਾਰਤੀ ਫੌਜ ਵਿੱਚ ਮੇਜਰ ਦੇ ਅਹੁਦੇ ‘ਤੇ ਤਰੱਕੀ ਪ੍ਰਾਪਤ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ