ਭੀਖੀ, (ਸਮਾਜ ਵੀਕਲੀ) ( ਕਮਲ ਜਿੰਦਲ) ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦਿਨੀਂ ਵਿੱਚ ਚਲਾਈ ਗਈ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਨਸ਼ਿਆਂ ਨੂੰ ਪੰਜਾਬ ਵਿੱਚ ਖਤਮ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਜਿਸ ਦੇ ਤਹਿਤ ਵੱਖ-ਵੱਖ ਜਿਲਿਆਂ ਵਿੱਚ ਸਰਕਾਰ ਵੱਲੋਂ ਨਵੇਂ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਚੁਸਪਿੰਦਰ ਸਿੰਘ ਚਹਿਲ ਨੂੰ ਇਸ ਮੁਹਿੰਮ ਤਹਿਤ ਮਾਲਵਾ ਵੈਸਟ ਦਾ ਕੋਆਰਡਨੇਟਰ ਨਿਯੁਕਤ ਕੀਤਾ ਗਿਆ ਹੈ। ਚਹਿਲ ਨੂੰ ਇਸ ਨਵੀਂ ਜਿੰਮੇਵਾਰੀ ਮਿਲਣ ਤੇ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਸ਼ਹਿਰ ਭਿੱਖੀ ਵਿਖੇ ਲੱਡੂ ਵੰਡ ਕੇ ਆਪਣੀ ਖੁਸ਼ੀ ਮਨਾਈ ਗਈ ਇਸ ਮੌਕੇ ਬਲਰਾਜ ਬਾਂਸਲ, ਸ਼ੈਟੂ ਮੈਂਬਰ, ਡਾ ਅਰੁਣ ਕੁਮਾਰ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁਸਪਿੰਦਰ ਸਿੰਘ ਚਹਿਲ ਨੂੰ ਜੋ ਜਿੰਮੇਵਾਰੀ ਦਿੱਤੀ ਗਈ ਹੈ ਉਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ ਕਿਉਂਕਿ ਚੁਸਵਿੰਦਰ ਸਿੰਘ ਚਹਿਲ ਨਿਰਡਰ ਅਤੇ ਨਿਰਧੜਕ ਆਗੂ ਹੈ ਉਹ ਇਸ ਮਿਲੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵੇਗਾ, ਅਤੇ ਉਹ ਉਹਨਾਂ ਦਾ ਮੋਢੇ ਨਾਲ ਮੋਢਾ ਲਾ ਕੇ ਨਸ਼ੇ ਨੂੰ ਖਤਮ ਕਰਨ ਲਈ ਉਹਨਾਂ ਦਾ ਸਾਥ ਦੇਣਗੇ। ਇਸ ਮੌਕੇ ਸੁਰਿੰਦਰ ਸਿੰਘ, ਕੁਲਵੰਤ ਸਿੰਘ, ਜੋਨੀ ਸ਼ੇਰਪੁਰੀਆ, ਗੁਰਤੇਜ ਸਿੰਘ, ਗੁਰਜੰਟ ਸਿੰਘ, ਸ਼ਸ਼ੀ ਕੁਮਾਰ, ਪੰਕਜ ਬਾਂਸਲ, ਜਿਮੀ ਗਰਗ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj