HOME ਸੀ.ਆਈ.ਏ ਸਟਾਫ ਕਪੂਰਥਲਾ ਵੱਲੋਂ 1 ਕਿਲੋ 230 ਗ੍ਰਾਮ ਹੈਰੋਇਨ ਅਤੇ ਕਾਰ ਸਵਿਫਟ...

ਸੀ.ਆਈ.ਏ ਸਟਾਫ ਕਪੂਰਥਲਾ ਵੱਲੋਂ 1 ਕਿਲੋ 230 ਗ੍ਰਾਮ ਹੈਰੋਇਨ ਅਤੇ ਕਾਰ ਸਵਿਫਟ ਸਮੇਤ 01 ਕਾਬੂ

7
ਕਪੂਰਥਲਾ,  (ਸਮਾਜ ਵੀਕਲੀ)  (ਕੌੜਾ)– ਸ੍ਰੀ ਗੌਰਵ ਤੂਰਾ , ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਨੇ ਪ੍ਰੈੱਸ ਵਾਰਤਾ ਦੌਰਾਨ  ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਸਾਹਿਬ ਪੰਜਾਬ ਜੀ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਨ ਲਈ ਸ੍ਰੀ ਪ੍ਰਭਜੋਤ ਸਿੰਘ ਵਿਰਕ, ਪੀ.ਪੀ.ਐਸ. ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਕਪੂਰਥਲਾ, ਸ੍ਰੀ ਪਰਮਿੰਦਰ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ (ਡਿਟੈਕਟਿਵ) ਕਪੂਰਥਲਾ ਅਤੇ ਸ੍ਰੀ ਦੀਪਕਰਨ ਸਿੰਘ, ਪੀ.ਪੀ.ਐਸ ਉੱਪ ਪੁਲਿਸ ਕਪਤਾਨ ਸਬ-ਡਵੀਜਨ ਕਪੂਰਥਲਾ ਨੂੰ ਸਪੈਸ਼ਲ ਹਦਾਇਤਾਂ ਦਿੱਤੀਆਂ ਗਈਆਂ ਸਨ ਜਿਸ ਤਹਿਤ ਕਾਰਵਾਈ ਕਰਦਿਆਂ ਹੋਇਆ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ ਕਪੂਰਥਲਾ ਦੀ ਨਿਗਰਾਨੀ ਹੇਠ ਐਸ.ਆਈ ਨਿਰਮਲ ਸਿੰਘ ਸੀ.ਆਈ.ਏ ਕਪੂਰਥਲਾ ਨੇ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਗਸ਼ਤ ਪਿੰਡ ਫੂਲੇਵਾਲ ਨੇੜਿਓਂ ਅੰਮ੍ਰਿਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਖੁਖਰੈਣ ਥਾਣਾ ਕੋਤਵਾਲੀ ਕਪੂਰਥਲਾ ਨੂੰ ਸਮੇਤ ਕਾਰ ਸਵਿਫਟ ਨੰਬਰੀ PB 08 DB 0797 ਦੇ ਕਾਬੂ ਕਰਕੇ ਸ੍ਰੀ ਦੀਪਕਰਨ ਸਿੰਘ, ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ-ਡਵੀਜਨ ਕਪੂਰਥਲਾ ਦੀ ਨਿਗਰਾਨੀ ਹੇਠ ਗੱਡੀ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 01 ਕਿਲੋ 230 ਗ੍ਰਾਮ ਹੈਰੋਇੰਨ ਬ੍ਰਾਮਦ ਹੋਈ ਜਿਸ ਸਬੰਧੀ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤੇ ਗਏ ਵਿਅਕਤੀ ਅੰਮ੍ਰਿਤਪਾਲ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਜਿਸ ਨਾਲ ਹੋਰ ਵੀ ਅਹਿਮ ਖੁਲਾਸੇ ਅਤੇ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਐੱਸ.ਐੱਸ.ਡੀ. ਕਾਲਜ ਬਰਨਾਲਾ ਵਿੱਚ ਕਰਵਾਇਆ ਗਿਆ ‘ਰੱਖੜੀ ਮੇਕਿੰਗ ਮੁਕਾਬਲਾ’
Next articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਰੱਖੜੀ ਪ੍ਰਤਿਯੋਗਤਾ