ਬਲਾਚੌਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਇਲਾਕੇ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਬਲਾਚੌਰ ਦੀ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਰਾਜ ਪਰਵਿੰਦਰ ਕੌਰ ਅਤੇ ਐਸ.ਆਈ. ਸੁਖਵਿੰਦਰ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਮੰਢੀਆਣੀ ਗੇਟ ਤੋਂ ਹੁੰਦੇ ਹੋਏ ਪਿੰਡ ਮੰਢਿਆਣੀ ਵੱਲ ਗਸ਼ਤ ‘ਤੇ ਜਾ ਰਹੇ ਸਨ, ਤਾਂ ਸੜਕ ਕਿਨਾਰੇ ਦੋ ਨੌਜਵਾਨ ਸ਼ੱਕੀ ਹਾਲਤ ਵਿੱਚ ਖੜ੍ਹੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਦੋਵਾਂ ਨੌਜਵਾਨਾਂ ਦੀ ਤਲਾਸ਼ੀ ਕਰਦਿਆਂ 32 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਉਰਫ਼ ਮਨੀ ਪੁੱਤਰ ਕਮਲਜੀਤ ਅਤੇ ਅਜੇ ਸਿੰਘ ਪੁੱਤਰ ਸੁਰਜੀਤ ਸਿੰਘ, ਦੋਵੇਂ ਵਾਸੀਆਨ ਪਿੰਡ ਬੂਲੇਵਾਲ, ਥਾਣਾ ਸਿਟੀ ਬਲਾਚੌਰ ਵਜੋਂ ਹੋਈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



