ਆਮ ਆਦਮੀ ਪਾਰਟੀ ਨੇ ਮੋਰਿੰਡਾ ਵਿੱਚ ਚੋਣ ਸਰਗਰਮੀਆਂ ਤੇਜ਼ ਕੀਤੀਆਂ, ਵਿਕਾਸ ਦੇ ਮੁੱਦੇ ‘ਤੇ ਲੜੀਆਂ ਜਾਣਗੀਆਂ ਚੋਣਾਂ
ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)– ਨਗਰ ਕੌਂਸਲ ਮੋਰਿੰਡਾ ਦੀਆਂ ਆਗਾਮੀ ਚੋਣਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਸ਼ਹਿਰ ਦੇ ਪੰਜ ਮਹੱਤਵਪੂਰਨ ਵਾਰਡਾਂ ਲਈ ਵੱਖ-ਵੱਖ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਸਥਾਨਕ ਗਿਲਸਨ ਹੋਟਲ ਵਿਖੇ ਸੱਦੀ ਗਈ ਇੱਕ ਭਰਵੀਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਅਜੇ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਪਰ ਪਾਰਟੀ ਨੇ ਸੰਭਾਵਿਤ ਉਮੀਦਵਾਰਾਂ ਨੂੰ ਵਾਰਡਾਂ ਦੀ ਜ਼ਿੰਮੇਵਾਰੀ ਸੌਂਪ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 1 ਲਈ ਸ੍ਰੀਮਤੀ ਮਨਜੀਤ ਕੌਰ, ਵਾਰਡ ਨੰਬਰ 2 ਲਈ ਨਿਰਮਲ ਸਿੰਘ ਮਿਹਰਬਾਨ, ਵਾਰਡ ਨੰਬਰ 3 ਲਈ ਸ੍ਰੀਮਤੀ ਹਰਪ੍ਰੀਤ ਕੌਰ, ਵਾਰਡ ਨੰਬਰ 4 ਲਈ ਨਵਦੀਪ ਸਿੰਘ ਟੋਨੀ ਅਤੇ ਵਾਰਡ ਨੰਬਰ 12 ਲਈ ਸੁਖਦੀਪ ਸਿੰਘ ਭੰਗੂ ਨੂੰ ਵਾਰਡ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਵਾਰਡਾਂ ਦੇ ਇੰਚਾਰਜਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ। ਵਿਧਾਇਕ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਰਿਕਾਰਡ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਘਰੇਲੂ ਵਰਗ ਨੂੰ ਮੁਫ਼ਤ ਬਿਜਲੀ, ਬੇਰੁਜ਼ਗਾਰਾਂ ਨੂੰ ਨੌਕਰੀਆਂ ਅਤੇ ਸਿਹਤ ਸੇਵਾਵਾਂ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਖਾਸ ਕਰਕੇ ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲਾਂ ਦੇ ਨਵੀਨੀਕਰਨ ਨਾਲ ਲੋਕਾਂ ਨੂੰ ਮੁਫ਼ਤ ਇਲਾਜ ਤੇ ਦਵਾਈਆਂ ਮਿਲ ਰਹੀਆਂ ਹਨ। ਮੋਰਿੰਡਾ ਦੇ ਸੀਵਰੇਜ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲਟਕ ਰਿਹਾ ਇਹ ਕੰਮ ਹੁਣ ਮੁਕੰਮਲ ਹੋ ਚੁੱਕਾ ਹੈ। ਪੱਤਰਕਾਰਾਂ ਵੱਲੋਂ ਸੂਬੇ ਵਿੱਚ ਮੀਡੀਆ ਕਰਮੀਆਂ ’ਤੇ ਦਰਜ ਹੋ ਰਹੇ ਮਾਮਲਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਕਿਸੇ ਵੀ ਪੱਤਰਕਾਰ ’ਤੇ ਕੋਈ ਝੂਠਾ ਮਾਮਲਾ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਸਿੱਧੇ ਤੌਰ ’ਤੇ ਉਨ੍ਹਾਂ ਨੂੰ ਮਿਲ ਸਕਦੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜਗਦੇਵ ਸਿੰਘ ਭਟੋਆ, ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਟੋਨੀ, ਸੀਨੀਅਰ ਆਗੂ ਨਿਰਮਲ ਸਿੰਘ ਮਿਹਰਬਾਨ, ਸੰਦੀਪ ਸਿੰਘ ਸਿੰਬਲ ਮਾਜਰਾ, ਭੂਪਿੰਦਰ ਸਿੰਘ ਭੂਰਾ, ਸ਼ਮਸ਼ੇਰ ਸਿੰਘ ਮੰਗੀ ਅਤੇ ਜਸਵਿੰਦਰ ਸਿੰਘ ਸਮੇਤ ਪਾਰਟੀ ਵਰਕਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



