HOME ਨਗਰ ਕੌਂਸਲ ਚੋਣਾਂ ਮਗਰੋਂ ਡੀ.ਐਸ.ਪੀ. ਜਸਵੀਰ ਸਿੰਘ ਗਿੱਲ ਵੱਲੋਂ ਬਾਜ਼ਾਰਾਂ ਦਾ ਦੌਰਾ,...

ਨਗਰ ਕੌਂਸਲ ਚੋਣਾਂ ਮਗਰੋਂ ਡੀ.ਐਸ.ਪੀ. ਜਸਵੀਰ ਸਿੰਘ ਗਿੱਲ ਵੱਲੋਂ ਬਾਜ਼ਾਰਾਂ ਦਾ ਦੌਰਾ, ਵਪਾਰੀਆਂ ਨੂੰ ਦਿੱਤਾ ਭਰੋਸਾ

ਰਾਏਕੋਟ   (ਸਮਾਜ ਵੀਕਲੀ)   (ਗੁਰਭਿੰਦਰ ਗੁਰੀ) ਨਗਰ ਕੌਂਸਲ ਚੋਣਾਂ ਤੋਂ ਬਾਅਦ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਲੋਕਾਂ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਡੀ.ਐਸ.ਪੀ. ਮੁਰਾਦ ਜਸਵੀਰ ਸਿੰਘ ਗਿੱਲ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਪਾਰੀ ਯੂਨੀਅਨਾਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ ਵਪਾਰੀਆਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।ਡੀ.ਐਸ.ਪੀ. ਗਿੱਲ ਨੇ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਹਰ ਸਮੇਂ ਲੋਕਾਂ ਦੀ ਸੇਵਾ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆਪਣੇ ਕੰਮ ਲਈ ਸਿੱਧਾ ਉਨ੍ਹਾਂ ਦੇ ਦਫ਼ਤਰ ਆ ਸਕਦਾ ਹੈ ਅਤੇ ਹਰ ਕਿਸੇ ਨੂੰ ਪੂਰਾ ਸਤਿਕਾਰ ਅਤੇ ਇਨਸਾਫ਼ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਪੱਸ਼ਟ ਦਿਸ਼ਾ-ਨਿਰਦੇਸ਼ ਹਨ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖੇ, ਤਾਂ ਜੋ ਆਮ ਲੋਕ ਆਪਣੇ ਮਸਲੇ ਬਿਨਾਂ ਕਿਸੇ ਸੰਕੋਚ ਦੇ ਰੱਖ ਸਕਣ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਹੋ ਸਕੇ। ਦੌਰੇ ਦੌਰਾਨ ਡੀ.ਐਸ.ਪੀ. ਸਾਹਿਬ ਨੇ ਕਿਰਾਨਾ ਯੂਨੀਅਨ ਦੇ ਚੇਅਰਮੈਨ ਅਵੰਤ ਜੈਨ, ਕੱਪੜਾ ਵਿਕਰੇਤਾ ਯੂਨੀਅਨ ਦੇ ਪ੍ਰਧਾਨ ਅਮਿਤ ਜੈਨ ਅਤੇ ਚੇਅਰਮੈਨ ਕੁਲਵੰਤ ਸਿੰਘ, ਹਲਵਾਈ ਯੂਨੀਅਨ ਦੇ ਪ੍ਰਧਾਨ ਰਮੇਸ਼ ਧੀਰ, ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਦੇਵ ਕ੍ਰਿਸ਼ਨ ਖੁਰਾਨਾ, ਬਰਤਨ ਵਿਕਰੇਤਾ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਉੱਪਲ ਅਤੇ ਸਵਰਨਕਾਰ ਸੰਘ ਦੇ ਪ੍ਰਧਾਨ ਵਿਨੋਦ ਖੁਰਮੀ ਦੀਆਂ ਦੁਕਾਨਾਂ ’ਤੇ ਜਾ ਕੇ ਮੀਟਿੰਗਾਂ ਕੀਤੀਆਂ। ਵਪਾਰੀਆਂ ਨੇ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਵਿਸ਼ਵਾਸ ਵਧੇਗਾ ਅਤੇ ਵਪਾਰੀਆਂ ਨੂੰ ਸੁਰੱਖਿਆ ਦਾ ਅਹਿਸਾਸ ਹੋਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਾਹਿਤ, ਸਿਆਸਤ ਅਤੇ ਧਰਮਪੱਖੀ ਉੱਘੀ :-ਸ਼ਖ਼ਸੀਅਤ:-ਗਿਆਨੀ ਗੁਰਮਖ ਸਿੰਘ ਮੁਸਾਫ਼ਿਰ
Next articleਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਬਲਾਚੌਰ ਸਬ-ਡਵੀਜ਼ਨ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ