
ਨਗਰ ਕੌਂਸਲ ਕਰਮਚਾਰੀਆਂ ਨੂੰ ਦੀਵਾਲੀ ਦੇ ਗਿਫ਼ਟ ਵੰਡਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ।
ਡੇਰਾਬੱਸੀ, (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ :- ਡੇਰਾਬੱਸੀ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੀਵਾਲੀ ਦੇ ਮੌਕੇ ‘ਤੇ ਨਗਰ ਕੌਂਸਲ ਡੇਰਾਬੱਸੀ ਹੇਠ ਆਉਂਦੇ 400 ਤੋਂ ਵੱਧ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫ਼ੇ ਵੰਡੇ ਗਏ। ਇਹ ਸਮਾਗਮ ਨਗਰ ਕੌਂਸਲ ਦੀ ਪ੍ਰਧਾਨ ਸ੍ਰੀਮਤੀ ਆਸ਼ੂ ਉਪਨੇਜਾ ਦੇ ਨਿਵਾਸ ਸਥਾਨ ‘ਤੇ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਆਸ਼ੂ ਉਪਨੇਜਾ ਦੇ ਪਤੀ ਨਰੇਸ਼ ਉਪਨੇਜਾ ਨੇ ਦੱਸਿਆ ਕਿ 400 ਤੋਂ ਵੱਧ ਕਰਮਚਾਰੀਆਂ ਵਿੱਚ 235 ਸਫ਼ਾਈ ਸੇਵਕ (ਮਹਿਲਾਵਾਂ ਅਤੇ ਪੁਰਸ਼), 9 ਪਲੰਬਰ, 34 ਟਿਊਬਵੈੱਲ ਓਪਰੇਟਰ, ਨਾਲ ਹੀ ਇਲੈਕਟ੍ਰੀਸ਼ਨ ਅਤੇ ਮਾਲੀ ਵੀ ਸ਼ਾਮਲ ਸਨ। ਸਭ ਨੂੰ ਮਿੱਠਾਈ ਦੇ ਡੱਬਿਆਂ ਦੇ ਨਾਲ ਕੰਬਲ ਅਤੇ ਸੂਟ ਤੋਹਫ਼ੇ ਵਜੋਂ ਦਿੱਤੇ ਗਏ। ਵਿਧਾਇਕ ਕੁਲਜੀਤ ਰੰਧਾਵਾ ਨੇ ਨਗਰ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਸੁਰੱਖਿਅਤ ਤੇ ਖੁਸ਼ੀਆਂ ਭਰੀ ਹਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਟਾਖਿਆਂ ਤੇ ਆਤਿਸ਼ਬਾਜ਼ੀ ਦੌਰਾਨ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਇਸ ਮੌਕੇ ਕੌਂਸਲਰ ਜਸਵਿੰਦਰ ਪਟਵਾਰੀ, ਭੂਪਿੰਦਰ ਸ਼ਰਮਾ, ਦਵਿੰਦਰ ਸੈਦਪੁਰਾ ਅਤੇ ਅਮਿਤ ਵਰਮਾ ਸਮੇਤ ਕਈ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।



