ਰੂਪਨਗਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਰੂਪਨਗਰ ਸ਼ਹਿਰ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦਾ ਬੁਰਾ ਹਾਲ ਹੈ ਅਤੇ ਥਾਂ ਥਾਂ ਗੰੰਦਗੀ ਦੇ ਢੇਰ ਲੱਗੇ ਪਏ ਹਨ, ਜਿਸ ਕਰਕੇ ਵਿਕਾਸ ਦੇ ਨਾਮ ਤੇ ਵੋਟਾਂ ਮੰਗ ਰਹੇ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਹਿਰਵਾਸੀ ਬੁਰੀ ਤਰ੍ਹਾਂ ਨਕਾਰ ਦੇਣਗੇ। ਅੱਜ ਇੱਥੇ ਸਫਾਈ ਸੇਵਕਾਂ ਦੇ ਚੱਲ ਰਹੇ ਧਰਨੇ ਦੌਰਾਨ ਸ਼ਮੂਲੀਅਤ ਕਰਦਿਆਂ ਹੋਇਆਂ ਸ਼੍ਰੀ ਹਰੀਪੁਰ ਨੇ ਕਿਹਾ ਕਿ ਜਿਸ ਤਰ੍ਹਾਂ ਲੰਬੇ ਸਮੇਂ ਤੋਂ ਆਪਣੀਆਂ ਸਮੱਸਿਆਵਾਂ ਦਾ ਹੱਲ ਨਾ ਨਿਕਲਣ ਕਾਰਨ ਸਫਾਈ ਸੇਵਕਾਂ ਨੇ ਦੁਖੀ ਹੋ ਕੇ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਹੜਤਾਲ ਕਰਕੇ ਆਪ ਉਮੀਦਵਾਰਾਂ ਦੀ ਜਿੱੱਤ ਦੀਆਂ ਸੰਭਾਵਨਾਵਾਂ ਘਟਾ ਦਿੱਤੀਆਂ ਹਨ, ਉਸੇ ਤਰ੍ਹਾਂ ਹੀ ਸੂਬੇ ਦੇ ਹੋਰ ਵੱਖ ਵੱਖ ਵਰਗਾਂ ਦੇ ਆਪ ਸਰਕਾਰ ਤੋਂ ਦੁਖੀ ਹੋਏ ਲੋਕ 2027 ਦੀਆਂ ਚੋਣਾਂ ਦੌਰਾਨ ਇਸੇ ਤਰ੍ਹਾਂ ਦਾ ਰਸਤਾ ਅਪਣਾਉਂਦੇ ਹੋਏ ਆਪ ਉਮੀਦਵਾਰਾਂ ਨੂੰ ਬੁਰੀ ਤਰ੍ਹਾਂ ਹਰਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ। ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਸਰਕਾਰ ਬਣਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



