HOME ਸਿਵਲ ਹਸਪਤਾਲ ਬੰਗਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਹਫਤਾ ਮਨਾਇਆ ਗਿਆ।

ਸਿਵਲ ਹਸਪਤਾਲ ਬੰਗਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਹਫਤਾ ਮਨਾਇਆ ਗਿਆ।

2

ਬੰਗਾ   (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ ) ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਗੁਰਜਿੰਦਰ ਸਿੰਘ ਅਤੇ ਸਿਵਲ ਹਸਪਤਾਲ ਬੰਗਾ ਦੇ ਐਸਐਮਓ ਡਾ ਜਸਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਬੰਗਾ ਵਿਖੇ 1 ਅਗਸਤ ਤੋਂ ਲੈ ਕੇ 8 ਅਗਸਤ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਹਫਤਾ ਮਨਾਇਆ ਗਿਆ। ਇਸ ਵਿੱਚ ਗਰਭਵਤੀ ਮਾਵਾਂ ਨੂੰ ਪਹਿਲਾਂ ਹੀ ਬੱਚੇ ਨੂੰ ਜਨਮ ਸਮੇਂ ਦੁੱਧ ਪਿਲਾਉਣ ਬਾਰੇ ਜਾਣਕਾਰੀ ਦਿੱਤੀ ਗਈ। ਇਸ ਵਿੱਚ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸ਼ਾਮਿਲ ਹੋਈਆਂ ਉਹਨਾਂ ਨੂੰ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਹੈ। ਬੱਚੇ ਨੂੰ ਨਿਮੋਣੀਆਂ, ਡਾਈ ਦੀਆ ਨਹੀਂ ਹੁੰਦਾ ਇਸ ਨਾਲ ਮਾਂ ਅਤੇ ਬੱਚੇ ਦਾ ਪਿਆਰ ਵੱਧਦਾ ਹੈ। ਦੁੱਧ ਪਿਲਾਉਣ ਨਾਲ ਮਾਂ ਨੂੰ ਆਰਾਮ ਮਿਲ ਜਾਂਦਾ ਹੈ। ਮਾਂ ਨੂੰ ਪ੍ਰੈਗਨੈਂਨਸੀ ਨਹੀਂ ਹੁੰਦੀ। ਛਾਤੀ ਦਾ ਕੈਂਸਰ ਨਹੀਂ ਹੁੰਦਾ। ਬੱਚਾ ਸਿਹਤਮੰਦ ਰਹਿੰਦਾ ਹੈ। ਇਹ ਸਾਰੀਆਂ ਗੱਲਾਂ ਮੈਡਮ ਮਨਜੀਤ ਕੌਰ ਹੈਲਥ ਸੁਪਰਵਾਈਜ਼ਰ ਫੀਮੇਲ, ਰਿੰਕੀ ਸ਼ਰਮਾ, ਆਸ਼ਾ ਵਰਕਰ ਜਸਪ੍ਰੀਤ ਪੂਜਾ, ਪਰਮਜੀਤ, ਸੀਮਾ, ਜਗਜੀਤ, ਸੁਨੀਤਾ, ਸੰਦੀਪ, ਗੁਰਬਖਸ਼ ਕੌਰ ਸ਼ਾਮਿਲ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਇਟਲੀ ਦੇ ਸਾਥੀਆਂ ਵਲੋਂ ਬਸਪਾ ਆਗੂ ਪ੍ਰਵੀਨ ਬੰਗਾ ਦਾ ਸਨਮਾਨ
Next articleਜੋਨਲ ਖੇਡ ਮੁਕਾਬਲਿਆਂ ਵਿੱਚ ਉਧੋਵਾਲ ਸਕੂਲ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ