ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਡਾ ਜਸਪ੍ਰੀਤ ਕੌਰ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਡਾ ਜਸਵਿੰਦਰ ਸਿੰਘ ਐਸ ਐਮ ਓ ਬੰਗਾ ਸਿਵਲ ਹਸਪਤਾਲ ਬੰਗਾ ਜੀ ਦੀ ਅਗਵਾਈ ਹੇਠ ਮਮਤਾ ਦਿਵਸ ਸਿਵਲ ਹਸਪਤਾਲ ਬੰਗਾ ਵਿਖੇ ਮਨਾਇਆ ਗਿਆ। ਜਿਸ ਵਿੱਚ ਬੀਮਾਰੀਆਂ ਤੋਂ ਬਚਾਉਣ ਲਈ ਬੱਚਿਆਂ ਦੇ ਅਤੇ ਗਰਭਵਤੀ ਮਾਵਾਂ ਦੇ ਟੀਕੇ ਲਗਾਏ ਗਏ। ਮਾਵਾਂ ਦਾ ਦੁੱਧ ਬੱਚਿਆਂ ਨੂੰ ਪਿਲਾਉਣ ਅਤੇ ਬੱਚੇ ਦੀ ਸਫਾਈ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਇਸ ਵਿੱਚ ਮੈਡਮ ਮਨਜੀਤ ਕੌਰ ਐਲ ਐਚ ਵੀ ਸੁਪਰਵਾਈਜਰ , ਗੁਰਦੀਪ ਕੌਰ, ਬਲਵੀਰ ਕੌਰ ਏ ਐਨ ਐਮ, ਸੀਮਾ, ਪੂਜਾ, ਜਸਪ੍ਰੀਤ ਕੌਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly