HOME ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦਾ ਦੌਰਾ

ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦਾ ਦੌਰਾ

3
ਫੋਟੋ ਅਜਮੇਰ ਦੀਵਾਨਾ

ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ : ਸਿਵਿਲ ਸਰਜਨ

ਹੁਸ਼ਿਆਰਪਰ,   (ਸਮਾਜ ਵੀਕਲੀ)   (ਤਰਸੇਮ ਦੀਵਾਨਾ ) –  ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਵਲੋਂ ਸਿਵਲ ਹਸਪਤਾਲ ਵਿਖੇ ਚੈਕਿੰਗ ਕੀਤੀ ਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਮੈਡੀਕਲ ਅਫ਼ਸਰ ਹੁਸ਼ਿਆਰਪੁਰ ਡਾਕਟਰ ਨਵਜੋਤ ਸਿੰਘ ਅਤੇ ਡਾਕਟਰ ਨੇਹਾ ਪਾਲ, ਡਾਕਟਰ ਰਣਜੀਤ ਸਿੰਘ ਜਿਲਾ ਪਰਿਵਾਰ ਭਲਾਈ ਅਫਸਰ, ਤਰਸੇਮ ਲਾਲ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਰਵਿੰਦਰ ਜੱਸਲ ਡਿਪਟੀ ਮਾਸ ਮੀਡੀਆ ਆਦਿ  ਸ਼ਾਮਲ ਸਨ। ਇਸ ਦੌਰਾਨ ਉਨ੍ਹਾਂ ਐਮਰਜੈਂਸੀ ਵਾਰਡ ਵਿੱਚ ਮਰੀਜ਼ਾਂ ਦਵਾਈਆਂ, ਆਕਸੀਜਨ, ਆਦਿ, ਲੈਬੋਰਟਰੀ, ਐਕਸਰੇ ਵਿਭਾਗ, ਸਕੈਨਿੰਗ ਰੂਮ, ਆਈ.ਸੀ.ਟੀ.ਸੀ.ਸੈਂਟਰ, ਫਿਜੀਓਥੋਰਪੀ ਵਿਭਾਗ, ਫਾਰਮੈਸੀ, ਜਚਾਂ ਬੱਚਾ ਵਾਰਡ ਏ.ਆਰ.ਟੀ. ਸੈਂਟਰ,ਓ.ਪੀ.ਡੀ. ਸੇਵਾਵਾਂ, ਵਾਰਡ, ਟੀਕਾਕਰਨ ਸੇਵਾਵਾਂ, ਪਾਵਰ ਬੈਕਅਪ, ਹਸਪਤਾਲ ਦੀ ਮੈਨ ਪਾਵਰ, ਸਾਫ਼ ਸਫ਼ਾਈ, ਡਾਇਲਸਿਸ ਯੂਨਿਟ,ਆਦਿ ਦਾ ਨਿਰੱਖਣ ਕੀਤਾ ਅਤੇ ਮਰੀਜ਼ਾਂ ਨਾਲ ਹਸਪਤਾਲ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਗੱਲਬਾਤ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਸੰਸਥਾ ਵਿੱਚ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਅਤੇ ਮਰੀਜ਼ਾਂ ਨੂੰ ਦਵਾਈਆਂ,ਲੈਬ ਟੈਸਟ ਦੀ ਸੁਵਿਧਾ ਹਾਸਲ ਕਰਨ ਵਿਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ । ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸਾਰੇ ਡਾਕਟਰਾਂ ਨੂੰ ਕਿਹਾ  ਕਿ ਉਹ ਹਸਪਤਾਲ ਵਿਚ ਆਏ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਬਾਰੇ ਵੀ ਜਾਗਰੂਕ ਕਰਨ। ਇਸ ਦੇ ਨਾਲ ਹੀ ਮਰੀਜਾਂ ਦੇ ਇਲਾਜ ਅਤੇ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ । ਸਮੂਹ ਸਟਾਫ਼ ਨੂੰ ਬਿਹਤਰ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਜਾਵੇ। ਉਹਨਾਂ ਕਿਹਾ ਕਿ ਬਜ਼ੁਰਗਾਂ, ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਉਹਨਾਂ ਦੇ ਬੈਠਣ ਲਈ ਉਚਿਤ ਪ੍ਰਬੰਧ ਹੋਵੇ, ਪੀਣ ਵਾਲੇ ਸਾਫ ਪਾਣੀ ਦਾ ਉਚਿਤ ਪ੍ਰਬੰਧ ਹੋਵੇ। ਫਾਰਮੇਸੀ ਦੀ ਚੈਕਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹਇਆ ਕਰਵਾਈਆਂ ਜਾਣ। ਉਹਨਾਂ ਕਿਹਾ ਕਿ ਦਵਾਈਆਂ ਦੀ ਘਾਟ ਹੋਣ ਤੋਂ ਪਹਿਲਾਂ ਹੀ ਹੋਰ ਦਵਾਈਆਂ ਦਾ ਪ੍ਰਬੰਧ ਕਰ ਲਿਆ ਜਾਵੇ। ਤਾਂ ਜੋ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ‘ਡਾ.ਗੰਡਾ ਸਿੰਘ ਯਾਦਗਾਰੀ ਭਾਸ਼ਣ’
Next articleਥਾਣਾ ਮੇਹਟੀਆਣਾ ਦੀ ਪੁਲਿਸ ਨੇ ਨਸ਼ੀਲੀਆ ਵਸਤੂਆਂ ਵੇਚਣ ਵਾਲੇ ਅਤੇ ਸੇਵਨ ਕਰਨ ਵਾਲੇ 4 ਵਿਅਕਤੀਆ ਨੂੰ ਕੀਤਾ ਕਾਬੂ  : ਥਾਣਾ ਮੁੱਖੀ ਰਜਿੰਦਰ ਸਿੰਘ