HOME ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਡਾਕਟਰਾਂ ਦੀ ਨਫਰੀ ਪੂਰੀ ਕੀਤੀ ਜਾਵੇ – ਪ੍ਰਧਾਨ...

ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਡਾਕਟਰਾਂ ਦੀ ਨਫਰੀ ਪੂਰੀ ਕੀਤੀ ਜਾਵੇ – ਪ੍ਰਧਾਨ ਸਤੀਸ਼ ਕੁਮਾਰ ਸੋਨੀ

1
ਸਤੀਸ਼ ਕੁਮਾਰ ਸੋਨੀ

ਗੜ੍ਹਸ਼ੰਕਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਕਮੀ ਕਾਰਨ ਮਰੀਜਾ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਵਿਚਾਰ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਹੇ। ਉਹਨਾਂ ਕਿਹਾ ਸਰਕਾਰ ਸਿਹਤ ਕੇਂਦਰਾਂ ਦੇ ਵਿਕਾਸ ਦੇ ਦਾਅਵੇ ਗੜ੍ਹਸ਼ੰਕਰ ਵਿਚ ਹਵਾ ਹਵਾਈ ਹੁੰਦੇ, ਦਿਖ ਰਹੇ ਹਨ। ਕਿਉਂਕਿ ਸਿਵਲ ਹਸਪਤਾਲ ਗੜਸ਼ੰਕਰ ਵਿੱਚ ਹੱਡੀਆਂ ਅਤੇ ਅਤੇ ਮਹਿਲਾਵਾਂ ਦੀਆਂ ਬਿਮਾਰੀਆਂ ਦੇ ਇਲਾਜ ਦੇ ਮਾਹਿਰ ਡਾਕਟਰਾਂ ਦੀ ਕਮੀ ਅਤੇ ਪਿਛਲੇ ਕਾਫੀ ਸਾਲਾਂ ਤੋ ਡਾਇਲਸਿਸ ਮਸ਼ੀਨ ਦਾ ਅਪਰੇਟਰ ਨਾ ਹੋਣ ਕਾਰਨ ਸਿਵਲ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸੇ ਵੀ ਬਿਮਾਰੀ ਜਾ ਕੋਈ ਸਿਹਤ ਸਬੰਧੀ ਮੁਸ਼ਕਿਲ ਆਉਣ ਕਾਰਣ ਮਰੀਜਾ ਨੂੰ ਹੁਸ਼ਿਆਰਪੁਰ ਜਾ ਪੀ ਜੀ ਆਈ ਹਸਪਤਾਲ ਰੈਫਰ ਕਰ ਦਿੱਤਾ ਜਾਂਦਾ ਹੈ ਅਤੇ ਕਈ ਗਰੀਬ ਮਰੀਜ ਇਲਾਜ ਦੇ ਦੁੱਖੋਂ ਰਸਤੇ ਵਿੱਚ ਹੀ ਆਪਣੀ ਕੀਮਤੀ ਜਾਨ ਗੁਆ ਬੈਠਦੇ ਹਨ। ਡਾਕਟਰਾਂ ਦੀ ਕਮੀ ਕਾਰਨ ਹਸਪਤਾਲ ਵਿਚ ਮਰੀਜਾ ਦੀ ਵਿਗੜਦੀ ਹਾਲਾਤ ਦੇਖਦੇ ਹੋਏ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਕਿਹਾ ਅਸੀਂ ਪ੍ਰੈਸ ਦੇ ਮਾਧਿਅਮ ਰਾਹੀਂ ਪ੍ਰੈਸ ਨੋਟ ਦੇ ਕੇ ਸੂਬਾ ਸਰਕਾਰ ਕੋਲੋਂ ਮੰਗ ਕਰਦੇ ਹਾਂ, ਕਿ ਗੜ੍ਹਸ਼ੰਕਰ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਕਮੀ ਨੂੰ ਜਲਦੀ ਤੋਂ ਜਲਦੀ ਦੂਰ ਕੀਤਾ ਜਾਵੇ ਅਤੇ ਡਾਇਲਸਿਸ ਮਸ਼ੀਨ ਦੇ ਅਪਰੇਟਰ ਦੀ ਨਿਯੁਕਤੀ ਜਲਦੀ ਕੀਤੀ ਜਾਵੇ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਇਲਾਜ ਲਈ ਦੂਰ ਦੁਰੇਡੇ ਦੇ ਹਸਪਤਾਲਾਂ ‘ਚ ਜਾ ਕੇ ਧੱਕੇ ਨਾ ਖਾਣੇ ਪੈਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗੁਲਦਸਤਾ
Next articleਵਿਧਾਇਕ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਸੁੰਦਰ ਨਗਰ ਵਿੱਚ 92 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ