HOME ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹਾਈਪਰਟੈਨਸ਼ਨ ਜਾਗਰੂਕਤਾ ਸੰਬੰਧੀ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ

ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹਾਈਪਰਟੈਨਸ਼ਨ ਜਾਗਰੂਕਤਾ ਸੰਬੰਧੀ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ

1

ਹੁਸ਼ਿਆਰਪੁਰ    (ਸਮਾਜ ਵੀਕਲੀ)    (ਸਤਨਾਮ ਸਿੰਘ ਸਹੂੰਗੜਾ) ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਈਪਰਟੈਨਸ਼ਨ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਸੀਨੀਅਰ ਮੈਡੀਕਲ ਅਫਸਰ ਡਾ. ਸਵਾਤੀ ਸ਼ੀਂਹਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਕੀਤਾ ਗਿਆ। ਇਹਨਾਂ ਗਤੀਵਿਧੀਆਂ ਵਿੱਚ ਵੱਖ-ਵੱਖ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ ਅਤੇ ਲੋਕਾਂ ਨੂੰ ਹਾਈਪਰਟੈਨਸ਼ਨ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਡਾ. ਸਵਾਤੀ ਨੇ ਕਿਹਾ ਕਿ 17 ਮਈ ਤੋਂ ਲੈ ਕੇ 17 ਜੂਨ ਤੱਕ ਹਾਈਪਰਟੈਂਸ਼ਨ ਜਾਗਰੂਕਤਾ ਮਹੀਨੇ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ। ਜਿਸਦਾ ਮੁੱਖ ਮੰਤਵ ਹਾਈ ਬਲੱਡ ਪ੍ਰੈਸ਼ਰ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਉਹਨਾਂ ਦੀ ਜਾਣਕਾਰੀ ਵਿੱਚ ਵਾਧਾ ਕਰਨਾ ਹੈ। ਬਦਲਦੀ ਜੀਵਨ ਸ਼ੈਲੀ ਕਾਰਣ ਬਹੁਤ ਸਾਰੇ ਲੋਕ ਹਾਈ ਬਲੱਡ ਪ੍ਰੈਸ਼ਰ ਦੇ ਸ਼ਿਕਾਰ ਹਨ, ਜਿਸ ਕਾਰਣ ਦਿਲ ਦੀਆਂ ਬੀਮਾਰੀਆਂ, ਕਿਡਨੀ ਫੇਲੀਅਰ ਆਦਿ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇੱਥੋਂ ਤੱਕ ਕਿ ਬੱਚੇ ਵੀ ਇਸ ਬੀਮਾਰੀ ਦਾ ਸ਼ਿਕਾਰ ਹੋ ਰਹੇ ਹਨ। ਉਨਾਂ ਕਿਹਾ ਕਿ ਤਲਿਆ ਹੋਇਆ ਜਾਂ ਜਿਆਦਾ ਨਮਕ ਵਾਲਾ ਭੋਜਨ, ਬੁਢਾਪਾ, ਨਸ਼ੀਲੇ ਪਦਾਰਥ, ਮੋਟਾਪਾ, ਘੱਟ ਕਸਰਤ ਅਤੇ ਦਿਮਾਗੀ ਪ੍ਰੇਸ਼ਾਨੀ ਹਾਈ ਬਲੱਡ ਪ੍ਰੈਸ਼ਰ ਦੇ ਮੁੱਖ ਕਾਰਣ ਹਨ। ਆਪਣੀ ਜੀਵਨ ਸ਼ੈਲੀ ਵਿੱਚ ਬਦਲਾਅ ਲਿਆ ਕੇ ਅਸੀ ਬਲੱਡ ਪ੍ਰੈਸ਼ਰ ਵਰਗੀਆਂ ਹੋਰ ਗੈਰ ਸੰਚਾਰਿਤ ਬੀਮਾਰੀਆਂ ਜਿਵੇਂ ਸ਼ੂਗਰ, ਦਿਲ ਦਾ ਦੌਰਾ ਆਦਿ ਵਰਗੀਆਂ ਬੀਮਾਰੀਆਂ ਤੋਂ ਬਚਾਅ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਇਹਨਾਂ ਗਤੀਵਿਧੀਆਂ ਤਹਿਤ ਸ਼੍ਰੀ ਗੁਰੂ ਰਾਮ ਦਾਸ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ਹਾਈਪਰਟੈਨਸ਼ਨ ਦੇ ਕਾਰਨਾਂ ਅਤੇ ਜੋਖਮਾਂ ਨੂੰ ਉਜਾਗਰ ਕਰਦੇ ਹੋਏ ਸਿਹਤ ਭਾਸ਼ਣ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਦਿੱਤੇ ਗਏ। ਮਦਰ ਮੈਰੀ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਐਮਸੀਐਚ ਵਿੰਗ ਵਿੱਚ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੇ ਲੱਛਣਾਂ ਬਾਰੇ ਜਾਗਰੂਕ ਕੀਤਾ। ਆਈਸੀਐਨ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਗੁਰੂ ਰਾਮ ਦਾਸ ਨਰਸਿੰਗ ਕਾਲਜ ਅਤੇ ਐਸਟੀ ਨਰਸਿੰਗ ਕਾਲਜ ਵਿਚਕਾਰ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥਣਾਂ ਦੀ ਹਾਈਪਰਟੈਨਸ਼ਨ ਬਾਰੇ ਗਿਆਨ ਦੀ ਜਾਂਚ ਕੀਤੀ ਗਈ। ਡਾ. ਸਵਾਤੀ ਨੇ ਕਿਹਾ ਕਿ ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਭਾਈਚਾਰੇ ਵਿੱਚ ਹਾਈਪਰਟੈਨਸ਼ਨ (ਹਾਈ ਬਲੱਡ ਪ੍ਰੈਸ਼ਰ) ਬਾਰੇ ਸਿਹਤ ਜਾਗਰੂਕਤਾ ਅਤੇ ਰੋਕਥਾਮ ਨੂੰ ਉਤਸ਼ਾਹਿਤ ਕਰਨਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਾਵਰਕਾਮ ਅਤੇ ਟਰਾਂਸਕੋ ਕੰਟਰੈਕਟ ਕਰਮਚਾਰੀ ਯੂਨੀਅਨ ਦੀ ਮੈਨੇਜਮੈਂਟ ਅਤੇ ਵਿੱਤ ਮੰਤਰੀ ਨਾਲ ਮੀਟਿੰਗ ਬੇਸਿੱਟਾ ਹੋਈ
Next articleਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਬਠਿੰਡਾ ਵਿਚ ਵਿਸ਼ਾਲ ਮੈਡੀਕਲ ਕੈਂਪ