HOME ਸਿਵਲ ਹਸਪਤਾਲ ਬਲਾਚੌਰ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ

ਸਿਵਲ ਹਸਪਤਾਲ ਬਲਾਚੌਰ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ

3
ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਅਗਵਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ ਗਿਆ।ਇਸ ਮੌਕੇ ਮੈਡੀਕਲ ਅਫ਼ਸਰ ਡਾ. ਜਤਿੰਦਰਪਾਲ ਸਿੰਘ ਨੇ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਤੋਂ ਇਲਾਵਾ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੀ ਪਛਾਣ ਬਾਰੇ ਵੀ ਦੱਸਿਆ। ਉਨ੍ਹਾਂ ਆਮ ਲੋਕਾਂ ਨੂੰ ਹਫਤੇ ਵਿੱਚ ਇਕ ਵਾਰ ਗਮਲਿਆਂ, ਕੂਲਰਾਂ, ਫਰਿੱਜ ਦੀਆਂ ਟਰੇਆਂ, ਪੁਰਾਣੇ ਟਾਇਰਾਂ ਅਤੇ ਛੱਤਾਂ ‘ਤੇ ਪਏ ਕਬਾੜ ਸਮਾਨ ਵਿੱਚ ਖੜ੍ਹੇ ਪਾਣੀ ਨੂੰ ਸਾਫ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਲਾਰਵਾ ਖਤਮ ਕਰਨ ਲਈ ਘਰ-ਘਰ ਸਰਵੇ ਤੇ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ, ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤੱਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।  ਉਨ੍ਹਾਂ ਦੱਸਿਆ ਕਿ ਡੇਂਗੂ ਇਕ ਬੁਖ਼ਾਰ ਹੈ, ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਚੰਗੀ ਤਰ੍ਹਾਂ ਢਕਣ ਲਈ ਪੂਰੇ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ, ਰਾਤ ਨੂੰ ਸੌਣ ਸਮੇਂ ਮੱਛਰਦਾਨੀ ਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦਾ ਟੈਸਟ ਤੇ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਰਾਮ ਗੋਪਾਲ, ਸਤੀਸ਼ ਕੁਮਾਰ, ਅਮਨਦੀਪ ਸਿੰਘ, ਪੑਵੀਨ ਕੈਂਥ ਤੇ ਸੁਰਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਫਰੀਦਕੋਟ ਤੋਂ ਨਰੇਗਾ ਮਜ਼ਦੂਰਾਂ ਦਾ ਜੱਥਾ ਏਟਕ ਦੀ ਮੋਹਾਲੀ ਰੈਲੀ ਵਿੱਚ ਸ਼ਾਮਲ ਹੋਣ ਲਈ ਰਵਾਨਾ
Next articleਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ