ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਡਾ ਜਸਪ੍ਰੀਤ ਕੌਰ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਡਾ ਜਸਵਿੰਦਰ ਸਿੰਘ ਐਸ ਐਮ ਓ ਸਿਵਲ ਹਸਪਤਾਲ ਬੰਗਾ ਜੀ ਦੀ ਰਹਿਨੁਮਾਈ ਹੇਠ ਬੰਗਾ ਵਿਖੇ 9 ਜਨਵਰੀ ਤੋਂ 23 ਜਨਵਰੀ ਤੱਕ ਪ੍ਰਧਾਨ ਮੰਤਰੀ ਸੁਰੱਖਿਆ ਮਾਤਿ੍ਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਚੈੱਕ ਅੱਪ ਕੀਤਾ ਗਿਆ ਅਤੇ ਆਈਆਂ ਹੋਈਆਂ ਗਰਭਵਤੀ ਔਰਤਾਂ ਨੂੰ ਫਰੂਟ ਵੀ ਵੰਡਿਆ ਗਿਆ। ਇਸ ਵਿੱਚ ਖੂਨ ਟੈਸਟ ਅਲਟਰਾਸਾਊਂਡ ਫ੍ਰੀ ਕਾਰਵਾਈ ਗਈ। ਆਇਰਨ ਫੌਲਿਕ ਐਸਿਡ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਦਿੱਤੀਆਂ ਗਈਆਂ।ਡਲਿਵਰੀ ਸਰਕਾਰ ਹਸਪਤਾਲ ਬੰਗਾ ਵਿਖੇ ਕਰਵਾਈ ਜਾਵੇ। ਇਸ ਵਿੱਚ ਹਾਈਰਿਸਕ ਕੇਸ ਡਾ ਜੈਸਮੀਨ ਜੀ ਨੇ ਵੇਖੇ। ਇਸ ਵਿੱਚ ਮੈਡਮ ਮਨਜੀਤ ਕੌਰ ਹੈਲਥ ਸੁਪਰਵਾਈਜਰ ਫੀਮੇਲ, ਬਲਵੀਰ ਕੌਰ ਏ ਐਨ ਐਮ, ਜਸਪ੍ਰੀਤ ਕੌਰ, ਸੁਨੀਤਾ ਰਾਣੀ, ਗੁਰਬਖਸ਼ ਕੌਰ, ਸੀਮਾ ਜਗਜੀਤ ਆਸ਼ਾ ਵਰਕਰ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj