ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਅਤੇ ਸਿਵਲ ਹਸਪਤਾਲ ਬੰਗਾ ਦੇ ਐਸਐਮਓ ਡਾ ਜਸਵਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਬੰਗਾ ਵਿਖੇ ਪ੍ਰਧਾਨ ਮੰਤਰੀ ਮਾਤ੍ਤਵ ਸੁਰੱਖਿਆ ਅਭਿਆਨ ਮਨਾਇਆ ਗਿਆ। ਇਸ ਵਿੱਚ ਮੈਡਮ ਜੈਸਮੀਨ ਗੁਲਾਡੀ ਨੇ ਗਰਭਵਤੀ ਅਤੇ ਹਾਈ ਰਿਸਕ ਗਰਭਵਤੀ ਮਾਵਾਂ ਦਾ ਚੈੱਕ ਅਪ ਕੀਤਾ ਗਿਆ। ਉਨਾਂ ਨੂੰ ਆਇਰਨ ਫੋਲਿੰਗ ਐਸਿਡ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਦਿੱਤੀਆਂ ਗਈਆਂ ਤਾਂ ਕਿ ਖੂਨ ਦੀ ਕਮੀ ਨਾ ਹੋਵੇ ਡਿਲੀਵਰੀ ਸਰਕਾਰੀ ਹਸਪਤਾਲ ਕਰਵਾਉਣ ਲਈ ਕਿਹਾ ਗਿਆ ਇਸ ਵਿੱਚ ਮੈਡਮ ਹਰਵਿੰਦਰ ਕੌਰ, ਮੈਡਮ ਮਨਜੀਤ ਕੌਰ ,ਹੈਲਥ ਸੁਪਰਵਾਈਜ਼ਰ ਫੀਮੇਲ ਬਲਵੀਰ ਕੌਰ ,ਸੁਖਦੇਵ ਕੌਰ, ਆਸ਼ਾ ਵਰਕਰ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



